ਕੇਂਦਰ ''ਚ ਕਾਂਗਰਸ ਦੀ ਸਰਕਾਰ ਲਿਆਉਣਾ ਸਾਡਾ ਮੁੱਖ ਮਕਸਦ: ਕੇਵਲ ਢਿੱਲੋਂ
Wednesday, Apr 17, 2019 - 05:16 PM (IST)

ਧੂਰੀ (ਦਵਿੰਦਰ) - ਸਾਡੀ ਲੜਾਈ ਨਰਿੰਦਰ ਮੋਦੀ ਨਾਲ ਹੈ, ਜਿਨ੍ਹਾਂ ਨੇ ਦੇਸ਼ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਕੇਂਦਰ 'ਚ ਕਾਂਗਰਸ ਦੀ ਸਰਕਾਰ ਲਿਆਉਣਾ ਸਾਡਾ ਮੁੱਖ ਮਕਸਦ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਗਰੂਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਵਲੋਂ ਧੂਰੀ ਵਿਧਾਨ ਸਬਾ ਹਲਕੇ 'ਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਜ਼ਾਨੇ ਦੀ ਹਾਲਤ ਠੀਕ ਨਾ ਹੋਣ ਦੇ ਬਾਵਜੂਦ ਲੋਕਾਂ ਨਾਲ ਕੀਤੇ ਕਈ ਵਾਅਦੇ ਪੂਰੇ ਕੀਤੇ ਹਨ ਅਤੇ ਕਈ ਵਿਕਾਸ ਕਾਰਜ ਕਰਵਾਏ ਹਨ। ਕਾਂਗਰਸ ਸਰਕਾਰ ਇਸ ਵਾਰ ਲੋਕ ਸਭਾ ਚੋਣਾਂ ਵਿਕਾਸ ਦੇ ਮੁੱਦਿਆਂ 'ਤੇ ਲੜ ਰਹੀ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਚਲ ਰਹੇ ਕਾਂਗਰਸ ਨੂੰ ਵੋਟ ਨਾ ਪਾਉਣ ਦੇ ਬਿਆਨ 'ਤੇ ਕਿਹਾ ਕਿ ਉਹ ਸਭ ਕੁਝ ਤੋੜ ਮਰੋੜ ਕੇ ਜਾਣ ਬੂਝ ਕੇ ਕੀਤਾ ਜਾ ਰਿਹਾ ਹੈ।