ਸੰਗਰੂਰ : ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਮਹਿੰਦਰਪਾਲ ਭੋਲਾ ਨੇ ਦਿੱਤਾ ਅਸਤੀਫਾ

05/19/2022 11:34:22 AM

ਸੰਗਰੂਰ (ਦਲਜੀਤ ਸਿੰਘ ਬੇਦੀ ) : ਕਾਂਗਰਸ ’ਚ ਆਪਸੀ ਕਲੇਸ਼ ਕਾਰਨ ਪੁਰਾਣੇ ਕਾਂਗਰਸੀ ਆਗੂ ਇਕ ਤੋਂ ਬਾਅਦ ਇਕ ਅਸਤੀਫਾ ਦੇ ਰਹੇ ਹਨ। ਬੀਤੇ ਦਿਨੀਂ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਵਲੋਂ ਅਸਤੀਫ਼ਾ ਦਿੱਤਾ ਹੈ। ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਭੋਲਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ,  ਉਨ੍ਹਾਂ ਇਹ ਅਸਤੀਫ਼ਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸੰਗਰੂਰ ਫੇਰੀ  ਤੋਂ ਪਹਿਲਾਂ ਅਸਤੀਫਾ ਦੇ ਦਿੱਤਾ। ਇਸ ਤੋਂ ਇਲਾਵਾ ਪ੍ਰਧਾਨ ਮਹਿੰਦਰਪਾਲ ਭੋਲਾ ਅਤੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਬੂਟਾ ਸਿੰਘ ਫਲੇੜਾ ਵਲੋਂ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ।

ਇਹ ਵੀ ਪੜ੍ਹੋ : ਧੂਰੀ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਅੱਲ੍ਹੜ ਉਮਰ ਦੇ ਦੋ ਮੁੰਡਿਆਂ ਦੀ ਮੌਤ

ਆਪਣੇ ਅਸਤੀਫੇ ਦਾ ਕਾਰਨ ਦੱਸਦੇ ਹੋਏ ਮਹਿੰਦਰਪਾਲ ਭੋਲਾ ਨੇ ਦੋਸ਼ ਲਗਾਏ ਕੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਨੇੜੇ ਹੋਣ ਕਾਰਨ ਉਨ੍ਹਾਂ ਨੂੰ ਪਾਰਟੀ ਵਿਚ ਅਣਗੋਲਿਆ ਕੀਤਾ ਜਾ ਰਿਹਾ ਸੀ । ਇਸ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸੰਗਰੂਰ ਵਿਖੇ  ਸਾਬਕਾ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਦੀ ਰਿਹਾਇਸ਼ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਮਹਿੰਦਰਪਾਲ ਭੋਲਾ ਨੂੰ ਛੇ ਸਾਲਾਂ ਲਈ ਪਾਰਟੀ ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ।

ਇਹ ਵੀ ਪੜ੍ਹੋ : ਵਹਿਸ਼ੀਪੁਣੇ ਦੀ ਹੱਦ! ਪਤਨੀ ਨੂੰ ਲਗਾਇਆ ਹੱਥ ਤਾਂ 12 ਸਾਲਾ ਨਾਬਾਲਗ ਨੂੰ ਨੰਗਾ ਕਰਕੇ ਡੰਡਿਆਂ ਨਾਲ ਕੁੱਟਿਆ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News