ਸਰਕਾਰ ਨੂੰ ਵਾਅਦਿਆਂ ਤੋਂ ਭੱਜਣ ਨਹੀਂ ਦੇਵਾਂਗੇ: ਬਾਦਲ
Wednesday, Oct 24, 2018 - 11:07 AM (IST)

ਬੁਢਲਾਡਾ(ਮਨਜੀਤ)— ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਸਰਕਾਰ ਨੂੰ ਆਪਣੇ ਵਾਅਦਿਆਂ ਤੋਂ ਭੱਜਣ ਨਹੀਂ ਦੇਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ।
ਇਸ ਮੌਕੇ ਸਾਹਨੀ ਪਰਿਵਾਰ ਵੱਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸਾਹਨੀ ਜਿਹੇ ਵਰਕਰ ਪਾਰਟੀ ਦੀ ਜਿੰਦ-ਜਾਨ ਹੁੰਦੇ ਹਨ। ਇਸ ਮੌਕੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ, ਹਰਿੰਦਰ ਸਿੰਘ ਸਾਹਨੀ, ਪੀ. ਏ. ਅਨਮੋਲਪ੍ਰੀਤ ਸਿੰਘ, ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਪ੍ਰੇਮ ਕੁਮਾਰ ਅਰੋੜਾ, ਗੁਰਮੇਲ ਸਿੰਘ ਫਫੜੇ, ਡਾ. ਨਿਸ਼ਾਨ ਸਿੰਘ, ਗਗਨਜੋਤ ਸਿੰਘ ਸਾਹਨੀ, ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ, ਰਘੁਵੀਰ ਸਿੰਘ ਚਹਿਲ, ਰਾਜਿੰਦਰ ਬਿੱਟੂ ਚੌਧਰੀ, ਸਰਪੰਚ ਬੂਟਾ ਸਿੰਘ ਝਲਬੂਟੀ, ਸਰਪੰਚ ਜਗਤਾਰ ਸਿੰਘ ਗੁਰਨੇ ਕਲਾਂ ਆਦਿ ਹਾਜ਼ਰ ਸਨ।