ਕਾਂਗਰਸ ਦੀ ਸਰਕਾਰ ਆਉਣ ''ਤੇ ਅਮਨ-ਕਾਨੂੰਨ ਬਹਾਲ ਹੋਵੇਗਾ : ਵਿਜੇਇੰਦਰ ਸਿੰਗਲਾ

01/18/2017 2:56:37 PM

ਸੰਗਰੂਰ (ਬੇਦੀ, ਹਰਜਿੰਦਰ) - ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਵਿਜੇਇੰਦਰ ਸਿੰਗਲਾ ਨੇ ਸੰਗਰੂਰ ਅਤੇ ਬਲਾਕ ਭਵਾਨੀਗੜ੍ਹ ਦੇ ਵੱਖ-ਵੱਖ ਪਿੰਡਾਂ ਵਿਚ ਚੋਣ ਰੈਲੀਆਂ ਕੀਤੀਆਂ । ਇਸ ਮੌਕੇ ਪਿੰਡ ਮਾਝੀ ਦੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਤੇ ਆਗੂ ਪਾਰਟੀ ਛੱਡ ਕੇ ਸਿੰਗਲਾ ਦੀ ਅਗਵਾਈ ਵਿਚ ਕਾਂਗਰਸ ''ਚ ਸ਼ਾਮਲ ਹੋ ਗਏ, ਜਿਨ੍ਹਾਂ ਵਿਚ ਮਹਿੰਦਰਪਾਲ ਸਿੰਘ ਸਾਬਕਾ ਸਰਪੰਚ, ਕਰਨੈਲ ਸਿੰਘ ਸਾਬਕਾ ਸਰਪੰਚ, ਜਸਪਾਲ ਸਿੰਘ ਸਾਬਕਾ ਪੰਚ, ਮਹੇਸ਼ ਕੁਮਾਰ, ਸੱਤ ਨਰਾਇਣ, ਸੁਖਪਾਲ ਸਿੰਘ ਨਿੱਕਾ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਭੋਲਾ, ਮਨਪ੍ਰੀਤ ਮਨੀ, ਜਗਸੀਰ ਸਿੰਘ, ਕ੍ਰਿਸ਼ਨ ਕੁਮਾਰ, ਜਸਵੀਰ ਜੱਸੀ, ਕਰਮਜੀਤ ਸਿੰਘ, ਅਵਤਾਰ ਸਿੰਘ ਤਾਰੀ ਤੇ ਮਨਪ੍ਰੀਤ ਸਿੰਘ ਆਦਿ ਸ਼ਾਮਲ ਹਨ ।

ਇਸ ਮੌਕੇ ਸਿੰਗਲਾ ਨੇ ਪਾਰਟੀ ਵਿਚ ਸ਼ਾਮਲ ਹੋਏ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕਾਂਗਰਸ ਵਿਚ ਬਣਦਾ ਮਾਣ ਸਨਮਾਨ ਮਿਲੇਗਾ । ਇਕੱਠ ਨੂੰ ਸੰਬੋਧਨ ਕਰਦਿਆਂ ਸਿੰਗਲਾ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਰਾਜ ''ਚ ਕਾਨੂੰਨ ਵਿਵਸਥਾ ਦੀ ਹਾਲਤ ਖਸਤਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ''ਤੇ ਹਰੇਕ ਨੂੰ ਇਨਸਾਫ ਮਿਲੇਗਾ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਹੋਵੇਗੀ। ਦੋਸ਼ੀਆਂ ਨੂੰ ਸਜ਼ਾਵਾਂ ਦਵਾ ਕੇ ਜੇਲ ਭੇਜਿਆ ਜਾਵੇਗਾ । ਵਿਜੇਇੰਦਰ ਸਿੰਗਲਾ ਨੇ ਕੱਲ ਨਾਮਜ਼ਦਗੀ ਕਾਗਜ਼ ਦਾਖਲ ਕਰਨ ਮੌਕੇ ਇਕੱਠ ਵਿਚ ਸ਼ਾਮਲ ਹੋ ਕੇ ਲੋਕਾਂ ਵੱਲੋਂ ਪਿਆਰ ਅਤੇ ਆਸ਼ੀਰਵਾਦ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ।

Related News