ਰਾਜਾ ਵੜਿੰਗ ਦਾ ਵੱਡਾ ਦਾਅਵਾ, ਮੁੜ ਬਹੁਮਤ ਨਾਲ ਸੱਤਾ 'ਚ ਆਵੇਗੀ ਕਾਂਗਰਸ

01/26/2022 3:54:56 PM

ਗਿੱਦੜਬਾਹਾ  (ਰਮਨ ਸੋਢੀ) : ਪੰਜਾਬ ਵਿਧਾਨ ਸਭਾ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਪੂਰੇ ਜ਼ੋਰ-ਸ਼ੋਰ ਨਾਲ ਚੋਣ ਮੈਦਾਨ ’ਚ ਨਿੱਤਰੀਆਂ ਹੋਈਆਂ ਹਨ। ਇਸੇ ਦਰਮਿਆਨ 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਤੋਂ ਕਾਂਗਰਸ ਦੇ ਉਮੀਦਵਾਰ ਨਾਲ ਚੋਣ ਰਣਨੀਤੀ ਤੇ ਹੋਰ ਮੁੱਦਿਆਂ ਨੂੰ ਲੈ ਕੇ ਗੱਲਬਾਤ ਕੀਤੀ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਵੱਡਾ ਦਾਅਵਾ, ਕਿਹਾ-ਮਜੀਠੀਆ ਖ਼ਿਲਾਫ ਇਕ ਵੀ ਸਬੂਤ ਮਿਲਿਆ ਤਾਂ ਛੱਡ ਦੇਵਾਂਗਾ ਸਿਆਸਤ

ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ’ਚ ਇਸ ਵਾਰ ਕਿਹੜੀ ਪਾਰਟੀ ਦੀ ਸਰਕਾਰ ਬਣੇਗੀ ਇਹ ਤਾਂ ਪੰਜਾਬੀਆਂ ਦੇ ਹੱਥ ’ਚ ਹੈ ਪਰ ਜਿੱਥੋਂ ਤੱਕ ਬਹੁਮਤ ਦੀ ਗੱਲ ਕਰੀਏ ਤਾਂ ਉਹ ਕਾਂਗਰਸ ਪਾਰਟੀ ਨੂੰ ਮਿਲਣ ਦੀ ਜ਼ਿਆਦਾ ਉਮੀਦ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਸਮੇਂ ਪੰਜਾਬ ’ਚ ਪੂਰੀ ਤਰ੍ਹਾਂ ਨਾਲ ਡੁੱਬ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦਾ ਪੰਜਾਬ ’ਚ ਆਉਣਾ ਔਖਾ ਹੈ ਕਿਉਂਕਿ ਪੰਜਾਬ ਦੇ ਲੋਕ ਕਦੇ ਵੀ ਆਪਣਾ ਸੂਬਾ ਬਾਹਰਲੇ ਬੰਦਿਆਂ ਦੇ ਹੱਥ ’ਚ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ’ਚ ਰਿਹ ਕੇ ਜਿਹੜਾ ਸਮਾਂ ਨਸ਼ਟ ਕੀਤਾ ਸੀ ਅਤੇ ਪੰਜਾਬ ਦੇ ਲੋਕਾਂ ਨਾਲ ਵਾਅਦੇ ਪੂਰੇ ਨਹੀਂ ਕੀਤੇ ਸਨ ਉਹ ਵਾਅਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਪਾਰਟੀ ਨੇ ਮਿਲ ਕੇ ਢਾਈ ਮਹੀਨਿਆਂ ’ਚ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕਾਂਗਰਸ ਪਾਰਟੀ ’ਤੇ ਯਕੀਨ ਬਣ ਚੁੱਕਾ ਹੈ ਕਿ ਇਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਮਾਡਲ ਨੂੰ ਵਧੀਆ ਬਣਾ ਸਕਦੇ ਹਨ।  ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਬਾਰੇ ਜਦੋਂ ਰਾਜਾ ਵੜਿੰਗ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਮੈਂਬਰ ਹੋਣ ’ਤੇ ਨਾਅਤੇ ਮੇਰੀ ਉਨ੍ਹਾਂ ਨਾਲ ਕੋਈ ਦੁਸ਼ਮਣੀ ਨਹੀਂ ਹੈ ਸਗੋਂ ਮੈਂ ਪੰਜਾਬ ਦੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਕਿਉਂਕਿ ਉਨ੍ਹਾਂ ਦੀ ਜਿੱਤ ਦੀ ਕਾਂਗਰਸ ਪਾਰਟੀ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਮੇਰੇ ਕੰਮ ’ਚ ਕਦੇ ਦਖ਼ਲ ਅੰਦਾਜ਼ੀ ਕੀਤੀ ਹੈ ਅਤੇ ਨਾ ਹੀ ਮੈਂ ਉਨ੍ਹਾਂ ਦੇ ਕਿਸੇ ਕੰਮ ’ਚ ਵਿਘਨ ਪਾਇਆ ਹੈ।

ਇਹ ਵੀ ਪੜ੍ਹੋ : ਬੀਬੀ ਭੱਠਲ ਦਾ ਕੈਪਟਨ 'ਤੇ ਵੱਡਾ ਹਮਲਾ, ਚੰਨੀ ਦੀਆਂ ਕੀਤੀਆਂ ਤਾਰੀਫ਼ਾਂ, ਸੁਣੋ ਪੂਰੀ ਗੱਲਬਾਤ (ਵੀਡੀਓ) 

ਪੱਤਰਕਾਰ ਵਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਮਜੀਠੀਆ ਵਲੋਂ ਕੀਤਾ ਗਿਆ ਵਿਅੰਗ ਕਿ ਕਾਂਗਰਸ ਪਾਰਟੀ ਦੀ ਮੁੱਖ ਮੰਤਰੀ ਦੀ ਦੌੜ ’ਚ ਤਿੰਨ ਬਾਂਦਰ ਲੱਗੇ ਹੋਏ ਹਨ ਤਾਂ ਉਨ੍ਹਾਂ ਕਿਹਾ ਕਿ ਅਜਿਹੀਆਂ ਵਿਰੋਧੀ ਭਾਵਨਾਵਾਂ ਰੱਖਣ ਕਰਕੇ ਹੀ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮਜੀਠੀਆ ਸੱਚਾ ਹੈ ਤਾਂ ਫਿਰ ਜਦੋਂ ਕੇਸ ਚੱਲਦਾ ਹੈ ਤਾਂ ਰੂਪੋਸ਼ ਕਿਉਂ ਹੋ ਜਾਂਦੇ ਹਨ ਜਨਤਾ ਸਾਹਮਣੇ ਆਉਣ ਦੀ ਬਜਾਏ ਬੇਤੁੱਕੀਆਂ ਗੱਲਾਂ ਕਿਉਂ ਕਰਦੇ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਚੋਰ ਵੀ ਹੈ ਤੇ ਚੱਤਰ ਵੀ ਬਣਦਾ ਹੈ। ਪੰਜਾਬ ਦੇ ਲੋਕ ਮੈਂ ਰੱਖਣ ਵਾਲੇ ਬੰਦੇ ਨੂੰ ਕਦੇ ਕਬੂਲ ਨਹੀਂ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਮਜੀਠੀਆ ’ਤੇ ਨਸ਼ਾ ਤਸਕਰ ਦਾ ਕੇਸ ਦਰਜ ਹੋਇਆ ਤਾਂ ਅਕਾਲੀਆਂ ਨੇ ਮੇਰੇ ’ਤੇ ਪੈਸੇ ਲੈ ਕੇ ਬੱਸਾਂ ਚਲਾਉਣ ਦਾ ਇਲਜ਼ਾਮ ਲਗਾ ਦਿੱਤਾ ਸੀ ਅਤੇ ਮੈਂ ਵਿਧਾਨ ਸਭਾ ’ਚ ਇਸ ਬਾਰੇ ਸੀ.ਬੀ.ਆਈ ਜਾਂਚ ਦੀ ਮੰਗ ਕੀਤੀ ਸੀ ਕਿ ਲੋਕਾਂ ਸਾਹਮਣੇ ਸੱਚ ਆ ਸਕੇ ਨਾ ਕਿ ਮੈਂ ਲੁਕ ਬੈਠਣਾ ਉਚਿਤ ਸਮਝਿਆ ਸੀ।  ਮਜੀਠੀਆ ਖ਼ਿਲਾਫ਼ ਸੂਬਤ ਮਿਲੇ ਤਾਂ ਸਿਆਸਤ ਛੱਡ ਦੇਵਾਗਾਂ ਸੁਖਬੀਰ ਦੇ ਬਿਆਨ ’ਤੇ ਵੜਿੰਗ ਨੇ ਕਿਹਾ ਕਿ ਮੈਂ ਬਦਲਾਖੋਰੀ ਦੀ ਭਾਵਨਾ ਨਹੀਂ ਰੱਖਦਾ। ਉਨ੍ਹਾਂ ਕਿਹਾ ਕਿ ਸੱਚ ਜਲਦੀ ਹੀ ਲੋਕਾਂ ਦੇ ਸਾਹਮਣੇ ਆ ਜਾਵੇਗਾ। 

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News