ਕਾਂਗਰਸੀਆਂ ਨੇ ਚੀਨ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ
Friday, Jun 26, 2020 - 05:22 PM (IST)

ਬਰਨਾਲਾ(ਵਿਵੇਕ ਸਿੰਧਵਾਨੀ) – ਜ਼ਿਲ੍ਹਾ ਕਾਂਗਰਸ ਵਲੋਂ ਸ਼ਹੀਦ ਭਗਤ ਸਿੰਘ ਚੌਂਕ ਤੇ ਚੀਨ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਕਾਂਗਰਸੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਇਕ ਘੰਟੇ ਦਾ ਮੌਨ ਵਰਤ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਨੇ ਕਿਹਾ ਕਿ ਪੰਜਾਬ ਕਾਂਗਰਸੀ ਆਗੂ ਕੇਵਲ ਸਿੰਘ ਢਿਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਰਹੱਦ 'ਤੇ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ ਅਤੇ ਚੀਨ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਚੀਨ ਦੀ ਇਸ ਕਾਰਗੁਜਾਰੀ 'ਤੇ ਪੂਰੇ ਦੇਸ਼ ਵਿਚ ਕਾਂਗਰਸੀ ਆਗੂਆਂ ਵਿਚ ਭਾਰੀ ਰੋਸ ਹੈ। ਕੇਂਦਰ ਸਰਕਾਰ ਚੀਨ ਦੇ ਪ੍ਰਤੀ ਨਰਮ ਰੁਖ ਅਖਤਿਆਰ ਕਰ ਰਹੀ ਹੈ। ਕੇਂਦਰ ਦੀਆਂ ਮਾੜੀਆਂ ਪਾਲਸੀਆਂ ਕਾਰਨ ਸਾਡੇ ਜਵਾਨ ਸ਼ਹੀਦ ਹੋ ਰਹੇ ਹਨ। ਇਸ ਮੌਕੇ 'ਤੇ ਯੂਥ ਕਾਂਗਰਸ ਦੇ ਆਗੂ ਡਿੰਪਲ ਉਪਲੀ, ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸਰਬਜੀਤ ਕੌਰ ਖੁੱਡੀ, ਸਾਬਕਾ ਕੌਂਸਲਰ ਸੁਖਜੀਤ ਕੌਰ ਸੁੱਖੀ, ਹਰਵਿੰਦਰ ਕੌਰ ਪੰਮੀ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ ਭੁਪਿੰਦਰ ਝਲੂਰ, ਸਤੀਸ਼ ਜੱਜ ਸੰਘੇੜਾ, ਬਰਨਾਲਾ ਕਲੱਬ ਦੇ ਸੈਕਟਰੀ ਰਾਜੀਵ ਲੂਬੀ ਆਦਿ ਹਾਜਰ ਸਨ।