ਨਸ਼ੇ ਵਾਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਕਾਬੂ

07/20/2019 2:01:33 AM

ਬੱਧਨੀ ਕਲਾਂ, (ਬੱਬੀ)- ਲੋਪੋਂ ਚੌਕੀ ਦੀ ਪੁਲਸ ਵੱਲੋਂ ਪਿੰਡ ਦੋਧਰ ਸ਼ਰਕੀ ਦੇ ਇਕ ਨੌਜਵਾਨ ਨੂੰ ਨਸ਼ੇ ਵਾਲੀਆਂ 580 ਗੋਲੀਆਂ ਅਤੇ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਲੋਪੋਂ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਸਵੇਰੇ 11 ਵਜੇ ਦੇ ਕਰੀਬ ਜਦੋਂ ਉਹ ਪੁਲਸ ਪਾਰਟੀ ਸਮੇਤ ਗਸ਼ਤ ’ਤੇ ਜਾ ਰਹੇ ਸਨ ਤਾਂ ਦੋਧਰ ਨਹਿਰ ਦੇ ਪੁਲ ਕੋਲ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਦੋਧਰ ਸ਼ਰਕੀ ਦਾ ਗੁਰਮਿੰਦਰ ਸਿੰਘ ਉਰਫ ਬਿੰਦੀ, ਜੋ ਕਿ ਨਸ਼ੇ ਵਾਲੀਆਂ ਗੋਲੀਆਂ ਵੇਚਣ ਦਾ ਆਦੀ ਹੈ, ਅੱਜ ਵੀ ਆਪਣੇ ਘਰ ’ਚ ਨਸ਼ੇ ਵਾਲੀਆਂ ਗੋਲੀਆਂ ਵੇਚਣ ਲਈ ਬੈਠਾ ਹੈ, ਜੇਕਰ ਤੁਰੰਤ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦਾ ਹੈ, ਉਪਰੰਤ ਪੁਲਸ ਪਾਰਟੀ ਨੇ ਕਾਰਵਾਈ ਕਰ ਕੇ ਗੁਰਮਿੰਦਰ ਸਿੰਘ ਉਰਫ ਬਿੰਦੀ ਨੂੰ ਨਸ਼ੇ ਵਾਲੀਆਂ 580 ਗੋਲੀਆਂ ਅਤੇ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਪੁੱਛ-ਗਿੱਛ ਉਪਰੰਤ ਉਸ ਦੇ ਤਿੰਨ ਹੋਰ ਸਾਥੀਆਂ ਵਿੱਕੀ ਸਿੰਘ ਪੁੱਤਰ ਨਾਮਾਲੂਮ ਵਾਸੀ ਦੋਲੇਵਾਲਾ, ਵਿਸਾਖਾ ਸਿੰਘ ਪੁੱਤਰ ਨਾਮਾਲੂਮ ਵਾਸੀ ਦੋਲੇਵਾਲਾ, ਸੋਨਾ ਸਿੰਘ ਪੁੱਤਰ ਨਾਮਾਲੂਮ ਵਾਸੀ ਦੋਲੇਵਾਲਾ ਅਤੇ ਗੁਰਮਿੰਦਰ ਸਿੰਘ ਉਰਫ ਬਿੰਦੀ ਪੁੱਤਰ ਲਾਲ ਸਿੰਘ ਵਾਸੀ ਦੋਧਰ ਸ਼ਰਕੀ ਖਿਲਾਫ ਥਾਣਾ ਬੱਧਨੀ ਕਲਾਂ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।


Bharat Thapa

Content Editor

Related News