ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ’ਚ ਯੋਗਦਾਨ

08/08/2023 6:24:38 PM

ਚੰਡੀਗੜ੍ਹ (ਬਿਊਰੋ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ’ਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 47.25 ਲੱਖ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਇਸ ਕੁਦਰਤੀ ਆਫ਼ਤ ’ਚ ਸੂਬਾ ਸਰਕਾਰ ਦੀ ਮਦਦ ਲਈ ਅੱਗੇ ਆਉਣ ਵਾਸਤੇ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਹੜ੍ਹ ਪ੍ਰਭਾਵਿਤ ਖੇਤਰ 'ਚ ਵਿਭਾਗ ਦੀ ਵੱਡੀ ਪਹਿਲਕਦਮੀ, ਮੁੜ ਲੀਹ 'ਤੇ ਪਰਤਣ ਲੱਗੀ ਕਿਸਾਨੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਰਾਹਤ ਅਤੇ ਮੁੜ ਵਸੇਬਾ ਕਾਰਜ ਵੱਡੇ ਪੱਧਰ ’ਤੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਮੁੜ ਵਸੇਬੇ ਦੀ ਸਹੂਲਤ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : ਦਿਨ ਦਿਹਾੜੇ ਪੰਜਾਬ 'ਚ ਵੱਡੀ ਵਾਰਦਾਤ, ਗੋਲ਼ੀਆਂ ਨਾਲ ਭੁੰਨਿਆ ਮਾਪਿਆਂ ਦਾ ਇਕਲੌਤਾ ਪੁੱਤ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


Anuradha

Content Editor

Related News