35 ਕਿਲੋ ਭੁੱਕੀ ਸਮੇਤ 2 ਕਾਬੂ

Monday, Jan 14, 2019 - 05:00 AM (IST)

35 ਕਿਲੋ ਭੁੱਕੀ ਸਮੇਤ 2 ਕਾਬੂ

ਰਾਜਪੁਰਾ, (ਹਰਵਿੰਦਰ)- ਸ਼ੰਭੂ ਪੁਲਸ ਨੇ ਨਸ਼ੇ  ਖਿਲਾਫ ਗਤੀਵਿਧੀਆਂ ਤੇਜ਼ ਕਰਦਿਆਂ  ਕਾਰ ਸਵਾਰ 2 ਵਿਅਕਤੀਆਂ ਨੂੰ 35 ਕਿਲੋ  ਭੁੱਕੀ ਸਮੇਤ ਕਾਬੂ ਕੀਤਾ ਹੈ। ਸ਼ੰਭੂ ਪੁਲਸ ਦੇ ਐੱਸ. ਐੱਚ. ਓ. ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਬੂਟਾ ਸਿੰਘ ਨੂੰ ਗੁਪਤ  ਇਤਲਾਹ ਮਿਲੀ ਕਿ ਇਕ ਕਾਰ ’ਚ ਕੋਈ ਨਸ਼ੇ ਵਾਲਾ ਪਦਾਰਥ ਘਨੌਰ ਰੋਡ ਵੱਲੋਂ ਆ ਰਹਾ ਹੈ। ਇਸ ਸਬੰਧੀ ਏ. ਐੱਸ. ਆਈ. ਸੁਰਿੰਦਰ ਸਿੰਘ  ਨੇ ਸਮੇਤ ਪੁਲਸ ਪਾਰਟੀ ਘਨੌਰ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਕਾਰ ’ਚ ਸਵਾਰ 2 ਵਿਅਕਤੀਆਂ ਨੂੰ ਸ਼ੱਕ ਪੈਣ ’ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 35 ਕਿਲੋ ਭੁੱਕੀ ਬਰਾਮਦ ਹੋਈ। ਪੁਲਸ ਨੇ ਦੋਸ਼ੀਆਂ ਦੀ ਪਛਾਣ ਗੁਰਦੀਪ ਸਿੰਘ ਵਾਸੀ ਫਤਿਹਗਡ਼੍ਹ ਤੇ ਰਾਜਿੰਦਰ ਸਿੰਘ ਵਾਸੀ ਫਤਿਹਗਡ਼੍ਹ ਦੇ ਤੌਰ ’ਤੇ ਕੀਤੀ। ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News