ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਣੇ 3 ਕਾਬੂ

03/02/2020 7:28:54 PM

ਮੋਗਾ, (ਆਜ਼ਾਦ)– ਮੋਗਾ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਅਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਧਰਮਕੋਟ ਦੇ ਮੁੱਖ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦਿਆਂ ਪਿੰਡ ਕੰਡਿਆਲ ਦੇ ਬੱਸ ਸਟੈਂਡ ਕੋਲ ਪੁੱਜੇ ਤਾਂ ਸ਼ੱਕ ਦੇ ਆਧਾਰ ’ਤੇ ਰਾਜਵਿੰਦਰ ਸਿੰਘ ਉਰਫ ਰਾਜ ਨਿਵਾਸੀ ਪਿੰਡ ਨੂਰਪੁਰ ਹਕੀਮਾਂ ਨੂੰ ਕਾਬੂ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਕਥਿਤ ਮੁਲਜ਼ਮ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹਨ, ਜਿਸ ਖਿਲਾਫ ਥਾਣਾ ਧਰਮਕੋਟ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਸੀ. ਆਈ. ਏ. ਇੰਚਾਰਜ ਨੇ ਦੱਸਿਆ ਕਿ ਕਥਿਤ ਮੁਲਜ਼ਮ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਇਸੇ ਤਰ੍ਹਾਂ ਥਾਣਾ ਸਿਟੀ ਸਾਊਥ ਮੋਗਾ ਦੇ ਮੁੱਖ ਅਫਸਰ ਕਰਮਜੀਤ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਨਿਰਮਲ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦਿਆਂ ਨੈਸਲੇ ਡੇਅਰੀ ਕੋਲ ਜਾ ਰਹੇ ਸਨ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਇੰਦਰਾ ਕਾਲੋਨੀ ਮੋਗਾ ਨਿਵਾਸੀ ਅਵਿਨਾਸ਼ ਨੂੰ ਕਾਬੂ ਕਰ ਕੇ ਉਸ ਕੋਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਗੁਪਤ ਸੂੁਚਨਾ ਦੇ ਆਧਾਰ ’ਤੇ ਵਿਸ਼ਾਲ ਅਰੋਡ਼ਾ ਉਰਫ ਬੌਬੀ ਨਿਵਾਸੀ ਪ੍ਰੀਤ ਨਗਰ ਮੋਗਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੇ ਬਾਅਦ ਕਥਿਤ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।


Bharat Thapa

Content Editor

Related News