7 ਹਜ਼ਾਰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ

02/15/2020 11:40:44 PM

ਮਲੋਟ,(ਜੁਨੇਜਾ)- ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਐੱਸ. ਐੱਸ. ਪੀ. ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐੱਸ. ਪੀ. ਪਰਮਜੀਤ ਸਿੰਘ ਡੋਡ ਦੀਆਂ ਹਦਾਇਤਾਂ ’ਤੇ ਇੰਸਪੈਕਟਰ ਮਲਕੀਤ ਸਿੰਘ ਬਰਾਡ਼ ਦੀ ਟੀਮ ਨੇ ਇਕ ਵਿਅਕਤੀ ਨੂੰ ਹਜ਼ਾਰਾਂ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ। ਇੰਸਪੈਕਟਰ ਮਲਕੀਤ ਸਿੰਘ ਬਰਾਡ਼ ਦੀ ਅਗਵਾਈ ਹੇਠ ਏ. ਐੱਸ. ਆਈ. ਰਣਜੀਤ ਸਿੰਘ, ਏ. ਐੱਸ. ਆਈ. ਤਜਿੰਦਰ ਸਿੰਘ, ਕਾਂਸਟੇਬਲ ਪਰਮਜੀਤ ਸਿੰਘ, ਜਸਕਰਨਦੀਪ ਸਿੰਘ ਸਮੇਤ ਪੁਲਸ ਪਾਰਟੀ ਵੱਲੋਂ ਨਸ਼ੇ ਵਿਰੁੱਧ ਮੁਹਿੰਮ ਤਹਿਤ ਇਕ ਵਿਅਕਤੀ ਤੋਂ 7000 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਲਈਆਂ ਜਿਸ ਦੀ ਸ਼ਨਾਖਤ ਰਕੇਸ਼ ਕੁਮਾਰ ਉਰਫ ਕੇਸ਼ੀ ਪੁੱਤਰ ਸਤਪਾਲ ਵਾਸੀ ਗਲੀ ਨੰਬਰ 10 ਦਵਿੰਦਰ ਰੋਡ ਮਲੋਟ ਵਜੋਂ ਹੋਈ। ਪੁਲਸ ਨੇ ਥਾਣਾ ਸਿਟੀ ਮਲੋਟ ਵਿਖੇ ਮਾਮਲਾ ਦਰਜ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਕਾਬੂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਨਸ਼ੇ ਦੀ ਸਪਲਾਈ ਲਈ ਜੁਡ਼ੀਆਂ ਤਾਰਾਂ ਬਾਰੇ ਖੁਲਾਸਾ ਹੋ ਸਕੇ।

 


Bharat Thapa

Content Editor

Related News