ਇਕ ਕਿਲੋ ਅਫੀਮ ਸਮੇਤ ਨਸ਼ਾ ਸਮੱਗਲਰ ਕਾਬੂ

10/22/2019 11:03:02 PM

ਲੁਧਿਆਣਾ, (ਅਨਿਲ)- ਸਪੈਸ਼ਲ ਟਾਸਕ ਫੋਰਸ ਦੀ ਪੁਲਸ ਟੀਮ ਨੇ ਨਸ਼ਾ ਸਮੱਗਲਰ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧੀ ਐਸ.ਟੀ.ਐਫ ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੁਲਸ ਨੂੰ ਇਕ ਮੁੱਖਬਰ ਖਾਸ ਨੇ ਸੂਚਨਾ ਦਿੱਤੀ ਕਿ ਸ਼ਿਮਲਾਪੁਰੀ ਇਲਾਕੇ 'ਚ ਇਕ ਨਸ਼ਾ ਸਮੱਗਲਰ ਅਫੀਮ ਦੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਵੇਚਣ ਦੇ ਲਈ ਜਾ ਰਿਹਾ ਹੈ ਜਿਸ 'ਤੇ ਪੁਲਸ ਨੇ ਸਖਤ ਕਾਰਵਾਈ ਕਰਦੇ ਹੋਏ ਇਕ ਵੈਸਪਾ ਸਕੂਟਰ ਨਾਕਾਬੰਦੀ ਦੌਰਾਨ ਰੋਕਿਆ ਤੇ ਚੈਕਿੰਗ ਦੌਰਾਨ ਉਸ ਕੋਲੋਂ 1 ਕਿਲੋ ਅਫੀਮ ਬਰਾਮਦ ਕੀਤੀ ਗਈ। ਪੁਲਸ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ ਹੈ ਤੇ ਉਸ ਦੀ ਪਛਾਣ ਹਿਤੇਸੀ ਸ਼ਰਮਾ ਪੁੱਤਰ ਯਸ਼ਪਾਲ ਸ਼ਰਮਾ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਸ਼ਿਮਲਾਪੁਰੀ ਦੇ ਰੂਪ 'ਚ ਹੋਈ। ਪੁਲਸ ਨੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News