115 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ

08/23/2019 12:42:54 AM

ਗਿੱਦਡ਼ਬਾਹਾ,(ਸੰਧਿਆ)– ਥਾਣਾ ਗਿੱਦਡ਼ਬਾਹਾ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਗਿੱਦਡ਼ਬਾਹਾ ਦੇ ਮੁੱਖ ਅਫਸਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖੀ ਹੋਈ ਸੀ। ਇਸੇ ਦੌਰਾਨ ਗੁਪਤ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਾਧਾਰ ’ਤੇ ਬਲਜੀਤ ਸਿੰਘ ਪੁੱਤਰ ਨੈਬ ਸਿੰਘ ਵਾਸੀ ਛੱਤਿਆਣਾ ਨੂੰ ਭਾਰੂ ਚੌਕ ਗਿੱਦਡ਼ਬਾਹਾ ਤੋਂ 115 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਿਸ ਵਿਰੁੱਧ ਥਾਣਾ ਗਿੱਦਡ਼ਬਾਹਾ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Bharat Thapa

This news is Content Editor Bharat Thapa