30 ਗ੍ਰਾਮ ਹੈਰੋਇਨ ਸਮੇਤ ਕਾਬੂ

02/10/2020 10:22:26 PM

ਕੁਰਾਲੀ, (ਬਠਲਾ)- ਸਥਾਨਕ ਪੁਲਸ ਨੇ ਪਪਰਾਲੀ ਰੋਡ ’ਤੇ ਇਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਦੇ ਨਾਲ ਕਾਬੂ ਕਰ ਕੇ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸ਼ਹਿਰ ਦੇ ਪਪਰਾਲੀ ਰੋਡ ’ਤੇ ਕੋਈ ਸ਼ੱਕੀ ਵਿਅਕਤੀ ਨਸ਼ਾ ਸਪਲਾਈ ਕਰਨ ਦੀ ਤਾਕ ਵਿਚ ਹੈ। ਸੂਚਨਾ ਮਿਲਦੇ ਹੀ ਸਿਟੀ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 30 ਗ੍ਰਾਮ ਹੈਰੋਇਨ ਨਿਕਲੀ। ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਅਵਤਾਰ ਸਿੰਘ ਦੇ ਤੌਰ ’ਤੇ ਹੋਈ, ਜੋ ਕਿ ਕੁਰਾਲੀ ਦਾ ਰਹਿਣ ਵਾਲਾ ਹੈ। ਐੱਸ. ਐੱਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਜਿੱਥੇ ਖੁਦ ਨਸ਼ਾ ਕਰਦਾ ਹੈ, ਉਥੇ ਹੀ ਨਸ਼ਾ ਲਿਆ ਕੇ ਵੇਚਣ ਦਾ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਵਤਾਰ ਸਿੰਘ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅੱਗੇ ਕਾਰਵਾਈ ਸ਼ੁੂਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Bharat Thapa

This news is Content Editor Bharat Thapa