30 ਗ੍ਰਾਮ ਹੈਰੋਇਨ ਅਤੇ 1 ਲੱਖ 40 ਹਜ਼ਾਰ ਡਰੱਗ ਮਨੀ ਸਮੇਤ ਕਾਬੂ

10/14/2019 11:11:19 PM

ਪਾਤੜਾਂ, (ਸ਼ੀਸ਼ਪਾਲ)- ਪਾਤੜਾਂ ਪੁਲਸ ਵੱਲੋਂ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਤਹਿਤ ਪੁਲਸ ਪਾਰਟੀ ਨੇ 30 ਗ੍ਰਾਮ ਹੈਰੋਇਨ ਅਤੇ 1 ਲੱਖ 40 ਹਜ਼ਾਰ ਡਰੱਗ ਮਨੀ ਸਮੇਤ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਣਬੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰੂਪ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਭਗਤ ਸਿੰਘ ਚੌਕ ਕੋਲ ਮੌਜੂਦ ਸੀ। ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਢੰਡਿਆਲ ਰੋਡ 'ਤੇ ਨਾਕਾਬੰਦੀ ਕਰ ਕੇ ਸਾਹਮਣੇ ਪਾਸੋਂ ਆ ਰਹੇ ਮੋਟਰਸਾਈਕਲ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕਰਨ ਉਪਰੰਤ ਮੁਲਜ਼ਮ ਤੋਂ 30 ਗ੍ਰਾਮ ਹੈਰੋਇਨ ਅਤੇ 1 ਲੱਖ 40 ਹਜ਼ਾਰ ਡਰੱਗ ਮਨੀ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਸੰਜੀਵ ਕੁਮਾਰ ਪੁੱਤਰ ਕੋਮਲ ਯਾਦਵ ਵਾਸੀ ਪਾਤੜਾਂ ਦੱਸਿਆ। ਪੁਲਸ ਨੇ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News