35 ਗਰਾਮ ਹੈਰੋਇਨ ਸਣੇ ਕਾਬੂ

03/23/2020 12:52:00 AM

ਸਮਾਣਾ, (ਦਰਦ)- ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ 35 ਗਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਫਡ਼ੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 18 ਲੱਖ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਸਤਪਾਲ ਸਿੰਘ ਦੀ ਅਗਵਾਈ ’ਚ ਏ. ਐੱਸ. ਆਈ. ਪਿਆਰਾ ਸਿੰਘ ਸਣੇ ਐੱਸ. ਟੀ. ਐੱਫ. ਟੀਮ ਵੱਲੋਂ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਮੁਰਾਦਪੁਰਾ ਵਿਚ ਇਕ ਘਰ ਅੱਗੇ ਖੜ੍ਹ ਕੇ ਗਾਹਕਾਂ ਦੀ ਉਡੀਕ ਕਰ ਰਹੇ ਇਕ ਸਮੱਗਲਰ ਨੂੰ ਸ਼ੱਕ ਦੇ ਆਧਾਰ ’ਤੇ ਜਾਂਚ ਕੀਤੀ । ਇਸ ਦੌਰਾਨ ਉਸ ਕੋਲੋਂ 35 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਕਾਬੂ ਲਿਆ ਗਿਆ। ਕਾਬੂ ਕੀਤੇ ਮੁਲਜ਼ਮ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ। ਪੁਲਸ ਅਧਿਕਾਰੀ ਸਤਪਾਲ ਸਿੰਘ ਨੇ ਦੱਸਿਆ ਕਿ ਸਿਟੀ ਪੁਲਸ ਨੂੰ ਤੁਰੰਤ ਸੂਚਨਾ ਦੇਣ ’ਤੇ ਪਹੰੁਚੀ ਸਬ-ਇੰਸਪੈਕਟਰ ਸੰਦੀਪ ਕੌਰ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਖਿਲਾਫ ਨਸ਼ਾ-ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਅਧਿਕਾਰੀ ਅਨੁਸਾਰ ਮੁਲਜ਼ਮ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹਨ। ਪੁਲਸ ਉਸ ਦਾ ਰਿਕਾਰਡ ਪੜਤਾਲ ਰਹੀ ਹੈ। ਮਾਮਲੇ ਦੀ ਜਾਂਚ ਲਈ ਮੁਲਜ਼ਮ ਨੂੰ ਸਮਾਣਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਰਿਮਾਂਡ ਪ੍ਰਾਪਤ ਕਰ ਲਿਆ ਹੈ।


Bharat Thapa

Content Editor

Related News