ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕਾਬੂ

02/17/2020 8:35:51 PM

ਨਥਾਣਾ,(ਬੱਜੋਆਣੀਆਂ)- ਸਥਾਨਕ ਪੁਲਸ ਨੇ ਪਿੰਡ ਪੂਹਲੀ ਤੋਂ ਇਕ ਵਿਅਕਤੀ ਨੂੰ ਫਡ਼ ਲਿਆ ਹੈ ਜਿਸ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕਰ ਲਏ ਗਏ ਹਨ। ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਕੇ ਮੁਲਜ਼ਮ ਨੂੰ ਹਵਾਲਾਤ ਬੰਦ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਪਿੰਡ ਪੂਹਲੀ ਦੇ ਚਾਨਣ ਸਿੰਘ ਪੁੱਤਰ ਗੁਰਦੇਵ ਸਿੰਘ ਨੂੰ ਹਿਰਾਸਤ ’ਚ ਲਿਆ ਹੈ, ਜਿਸ ਕੋਲੋਂ ਦੋ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਹੋਏ ਹਨ। ਇਸ ਕੇਸ ਦੀ ਪੈਰਵੀ ਕਰ ਰਹੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਐੱਫ. ਆਈ. ਆਰ. ਕੱਟ ਕੇ ਅਗਲੀ ਕਾਰਵਾਈ ਦੀ ਕਾਨੂੰਨੀ ਪ੍ਰਕਿਰਿਆ ਆਰੰਭ ਦਿੱਤੀ ਹੈ।

Bharat Thapa

This news is Content Editor Bharat Thapa