50 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਇਕ ਕਾਬੂ
Monday, Nov 19, 2018 - 03:09 AM (IST)
ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਡੀ. ਐੱਸ. ਪੀ. ਨਿਹਾਲ ਸਿੰਘ ਵਾਲਾ ਸੁਬੇਗ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ ’ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸਦੇ ਕਬਜ਼ੇ ’ਚੋਂ 50 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਨਿਹਾਲ ਸਿੰਘ ਵਾਲਾ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦੀਨਾ ਸਾਹਿਬ ਤੋਂ 50 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਉਸਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ।
ਇਸੇ ਤਰ੍ਹਾਂ ਪੁਲਸ ਨੇ ਨਿਹਾਲ ਸਿੰਘ ਵਾਲਾ ਵਿਖੇ ਦਰਜ ਮੁਕੱਦਮਾਂ ਨੰਬਰ 127 ’ਚ ਲੋਡ਼ੀਂਦੇ ਇਕ ਦੋਸ਼ੀ ਬਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਮੱਲਕੇ ਨੂੰ ਵੀ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
