ਭੁੱਕੀ, ਅਫੀਮ ਅਤੇ ਨਾਜਾਇਜ਼ ਸ਼ਰਾਬ ਸਣੇ 2 ਕਾਬੂ

Sunday, Jan 13, 2019 - 03:03 AM (IST)

ਧੂਰੀ, (ਜੈਨ)- ਪੁਲਸ ਨੇ ਇਲਾਕੇ ਅੰਦਰੋਂ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਭੁੱਕੀ, ਅਫੀਮ ਅਤੇ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ।
 ®ਥਾਣਾ ਸਿਟੀ ਧੂਰੀ ਦੇ ਮੁਖੀ ਮੇਜਰ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਸੁਰਜਨ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸਥਾਨਕ ਅਨਾਜ ਮੰਡੀ ਦੇ ਨਜ਼ਦੀਕ ਤੋਂ ਇਕ ਵਿਅਕਤੀ ਨੂੰ ਉਸ ਦੀ ਕਾਰ ਵਿਚੋਂ 18 ਕਿਲੋ ਭੁੱਕੀ ਅਤੇ 900 ਗ੍ਰਾਮ ਅਫੀਮ ਬਰਾਮਦ ਕਰ ਕੇ ਕਾਬੂ ਕੀਤਾ। ਉਨ੍ਹਾਂ ਕਿਹਾ ਕਿ ਦੋਸ਼ੀ ਰਾਜ ਕੁਮਾਰ ਪੁੱਤਰ ਸਦਾ ਲਾਲ ਵਾਸੀ ਬਠਿੰਡਾ ਨੂੰ ਅੱਜ ਮਾਣਯੋਗ ਅਦਾਲਤ ਵਿਖੇ ਪੇਸ਼ ਕਰ ਕੇ ਉਸ ਦਾ ਪੁਲਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਕੁਝ ਹੋਰ ਮਾਮਲਿਆਂ ਦਾ ਖੁਲਾਸਾ ਹੋ ਸਕੇ।
 ®ਉਨ੍ਹਾਂ ਦੱਸਿਆ ਕਿ  ਹੌਲਦਾਰ ਗੁਰਦੀਪ ਸਿੰਘ ਨੇ ਵੀ ਗਸ਼ਤ ਦੌਰਾਨ ਸਥਾਨਕ ਓਵਰਬ੍ਰਿਜ ਦੇ ਨਜ਼ਦੀਕ ਤੋਂ ਇਕ ਅੌਰਤ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਦੇਸੀ ਸਮੇਤ ਕਾਬੂ ਕੀਤਾ। ਦੋਸ਼ਣ ਕਿਰਨਜੀਤ ਕੌਰ ਪਤਨੀ ਮਨਜੀਤ ਕੁਮਾਰ ਵਾਸੀ ਧੂਰੀ  ਨੂੰ ਬਾਅਦ ’ਚ ਜ਼ਮਾਨਤ ’ਤੇ ਰਿਹਾਅ ਕਰ  ਦਿੱਤਾ।


Related News