ਨਾਬਾਲਗ ਨਾਲ ਜਬਰ-ਜ਼ਨਾਹ ਕਰਨ ਵਾਲਾ ਕਾਬੂ

Friday, Oct 30, 2020 - 01:59 AM (IST)

ਨਾਬਾਲਗ ਨਾਲ ਜਬਰ-ਜ਼ਨਾਹ ਕਰਨ ਵਾਲਾ ਕਾਬੂ

ਮੋਗਾ,(ਆਜ਼ਾਦ)- ਮੋਗਾ ਜ਼ਿਲੇ ਦੇ ਪਿੰਡ ਦੀ ਇਕ ਨਾਬਾਲਗ 16 ਸਾਲਾ ਲੜਕੀ ਨੂੰ ਪਿੰਡ ਦੇ ਹੀ ਇਕ ਲੜਕੇ ਵਲੋਂ ਜਬਰੀ ਆਪਣੀ ਹਵਸ ਦਾ ਸ਼ਿਕਾਰ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਜਾਂਚ ਦੇ ਬਾਅਦ ਦੋਸ਼ੀ ਲੜਕੇ ਸੂਰਜ ਸਿੰਘ ਨੂੰ ਕਾਬੂ ਕਰ ਲਿਆ। ਜਾਂਚ ਅਧਿਕਾਰੀ ਥਾਣੇਦਾਰ ਕੁਲਵਿੰਦਰ ਕੌਰ ਨੇ ਦੱਸਿਆ ਕਿ ਪੀੜਤ ਲੜਕੀ ਦੀ ਮਾਤਾ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਕਿਹਾ ਕਿ ਦੋਸ਼ੀ ਲੜਕਾ ਉਸਦੀ 16 ਸਾਲਾ ਲੜਕੀ ਨੂੰ ਕਿਸੇ ਤਰ੍ਹਾਂ ਫੁਸਲਾ ਕੇ ਆਪਣੇ ਘਰ ਲੈ ਗਿਆ ਅਤੇ ਉਥੇ ਉਸਦੀ ਮਰਜੀ ਦੇ ਬਿਨਾਂ ਜਬਰਦਸਤੀ ਉਸਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਜਦ ਪੀੜਤ ਲੜਕੀ ਨੇ ਰੋਲਾ ਪਾਉਣ ਦਾ ਯਤਨ ਕੀਤਾ ਤਾਂ ਦੋਸ਼ੀ ਲੜਕੇ ਨੇ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ, ਜਿਸ ਕਾਰਣ ਮੇਰੀ ਬੇਟੀ ਡਰ ਗਈ ਅਤੇ ਉਸ ਨੇ ਮੈਂਨੂੰ ਘਰ ਆ ਕੇ ਸਾਰੀ ਗੱਲਬਾਤ ਦੱਸੀ, ਜਿਸ ’ਤੇ ਅਸੀਂ ਪੁਲਸ ਨੂੰ ਸੂਚਿਤ ਕੀਤਾ।

ਜਾਂਚ ਅਧਿਕਾਰੀ ਨੇ ਕਿਹਾ ਕਿ ਪੀੜਤ ਲੜਕੀ ਦਾ ਸਿਵਲ ਹਸਪਤਾਲ ਮੋਗਾ ਵਿਚ ਮੈਡੀਕਲ ਚੈੱਕਅਪ ਕਰਵਾਉਣ ਦੇ ਬਾਅਦ ਮਾਣਯੋਗ ਅਦਾਲਤ ਵਿਚ ਉਸਦੇ ਬਿਆਨ ਦਰਜ ਕਰਵਾਏ ਜਾ ਰਹੇ ਹਨ ਅਤੇ ਦੋਸ਼ੀ ਲੜਕੇ ਨੂੰ ਪੁੱਛ-ਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।


author

Bharat Thapa

Content Editor

Related News