6ਵਾਂ ਪੇਅ ਕਮਿਸ਼ਨ ਲਾਗੂ ਨਾ ਹੋਣ ’ਤੇ ਕੋਆਪ੍ਰੇਟਿਵ ਬੈਂਕ ਕਰਮਚਾਰੀਆਂ ਨੇ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ

04/20/2022 4:17:10 PM

ਮਾਨਸਾ (ਚਾਹਲ) : 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ਦੇ ਰੋਸ ਵਜੋਂ ਅੱਜ ਮਾਨਸਾ ਵਿਖੇ ਸਹਿਕਾਰੀ ਕੋਆਪਰੇਟਿਵ ਬੈਂਕ ਦੀਆਂ ਬਰਾਂਚਾਂ ਦੇ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਗਈ। ਇਸ ਮੌਕੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਵਿਦੇਸ਼ ਗਏ 25 ਸਾਲਾ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਹੋਈ ਮੌਤ, ਪਰਿਵਾਰ ਨੇ ਕਤਲ ਦਾ ਕੀਤਾ ਸ਼ੱਕ ਜ਼ਾਹਿਰ

ਕਰਮਚਾਰੀਆਂ ਨੇ ਦੱਸਿਆ ਕਿ ਸਹਿਕਾਰੀ ਕੋਆਪ੍ਰੇਟਿਵ ਬੈਂਕ ਦੀਆਂ ਬ੍ਰਾਂਚਾਂ ਦੇ ਸਮੂਹ ਕਰਮਚਾਰੀਆਂ ਵਲੋਂ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਮਾਨਸਾ ਦੀ ਮੇਨ ਬ੍ਰਾਂਚ ਦੇ ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ ਹੈ। ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੈਪੀ ਸਿੰਘ ਅਤੇ ਗੀਤਿਕਾ ਗਾਂਧੀ ਨੇ ਦੱਸਿਆ ਕਿ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਬਾਕੀ ਬੈਂਕਾਂ ਦੇ ਕਰਮਚਾਰੀਆਂ ’ਤੇ ਲਾਗੂ ਕਰ ਦਿੱਤੀ ਹੈ ਪਰ ਸਹਿਕਾਰੀ ਕੋਆਪਰੇਟਿਵ ਬੈਂਕਾਂ ਨੂੰ ਘਾਟੇ ਦਾ ਸੌਦਾ ਦੱਸ ਕੇ ਇਨ੍ਹਾਂ ਕਰਮਚਾਰੀਆਂ ਦੀ ਰਿਪੋਰਟ ਲਾਗੂ ਨਹੀਂ ਕੀਤੀ ਗਈ। ਇਸ ਦੇ ਰੋਸ ਵਜੋਂ ਅੱਜ 20 ਬਰਾਂਚਾਂ ਦੇ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਨੂੰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੂਸਰੇ ਕੋਆਪਰੇਟਿਵ ਬੈਂਕਾਂ ਦੇ ਕਰਮਚਾਰੀਆਂ ’ਤੇ ਪੇਅ ਕਮਿਸ਼ਨ ਲਾਗੂ ਕੀਤਾ ਹੈ ਤਾਂ ਫਿਰ ਇਨ੍ਹਾਂ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ  ?

PunjabKesari

ਇਹ ਵੀ ਪੜ੍ਹੋ : ਮਨੁੱਖੀ ਅਧਿਕਾਰਾਂ ਲਈ ਮੇਰੇ ਬੋਲਣ ਤੋਂ ਕੁਝ ਲੋਕਾਂ ਨੂੰ ਪ੍ਰੇਸ਼ਾਨੀ, ਲੱਭ ਰਹੇ ਮੁੱਦੇ : ਤਨਮਨਜੀਤ ਸਿੰਘ ਢੇਸੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Anuradha

Content Editor

Related News