ਸਹਿਕਾਰੀ ਸਭਾ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਹੋਏ ਆਹਮੋ-ਸਾਹਮਣੇ

09/21/2021 4:39:26 PM

ਭਗਤਾ ਭਾਈ (ਢਿੱਲੋਂ): ਪਿੰਡ ਭੋਡੀਪੁਰਾ ਵਿਖੇ ਸਰਕਾਰੀ ਸਭਾ ਦੀ ਚੋਣ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਹੈ ਜਦੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਰਕਰ ਆਪਣੇ ਕਾਗਜ਼ ਦਾਖਲ ਕਰਨ ਲਈ ਪਹੁੰਚੇ ਤਾਂ ਉਸ ਸਮੇਂ ਅਕਾਲੀ ਦਲ  ਦੇ ਵਰਕਰਾਂ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਸਹਿਕਾਰੀ ਸਭਾ ਦਾ ਗੇਟ ਬੰਦ ਕਰਕੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ।ਇਸ ਮੌਕੇ ਦੋਵੇਂ ਪਾਰਟੀਆਂ ਦੇ ਵਰਕਰਾਂ ਨੇ ਪੁਲਸ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਆਪੋ-ਆਪਣੀ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਇਸ ਮੌਕੇ ਅਕਾਲੀ ਦਲ ਦੇ ਸਾਬਕਾ ਸਰਪੰਚ ਰਾਮ ਸਿੰਘ ਨੇ ਦੋਸ਼ ਲਾਇਆ ਕਿ ਕਾਂਗਰਸੀਆਂ ਨੇ ਸੱਤਾ ਦੇ ਨਸ਼ੇ ਵਿੱਚ ਉਨ੍ਹਾਂ ਨੂੰ ਕਾਗਜ਼ ਦਾਖਲ ਨਹੀਂ ਕਰਨ ਦਿੱਤੇ ਗਏ ਅਤੇ ਉਨ੍ਹਾਂ ਦੇ ਜਾਣ ਤੋਂ ਪਹਿਲਾਂ ਸਹਿਕਾਰੀ ਸਭਾ ਦੇ ਗੇਟ ਨੂੰ ਤਾਲਾ ਲਾ ਦਿੱਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਜਸਵੀਰ  ਸਿੰਘ ਫੌਜੀ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਦਿੱਤੇ ਗਏ ਟਾਇਮ ਤੋਂ ਲੇਟ ਹੋਣ ਕਰਕੇ ਅਕਾਲੀ ਦਲ ਦੇ ਵਰਕਰ ਜਾਣ-ਬੁੱਝ ਕੇ ਹੰਗਾਮਾ ਕਰ ਰਹੇ ਹਨ। ਇਸ ਮੌਕੇ ਸਰਪੰਚ ਇੰਦਰਜੀਤ ਸਿੰਘ ਜੱਗਾ ਨੇ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਨੂੰ ਕਾਂਗਰਸ ਪਾਰਟੀ ਵੱਲੋਂ ਪਿੰਡ ਦੇ ਕੀਤੇ ਗਏ ਵਿਕਾਸ ਨੂੰ ਵੇਖਦੇ ਹੋਏ ਘਬਰਾਹਟ ਹੋ ਰਹੀ ਹੈ  ਅਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਹੁੰਦੀ ਵੇਖ ਜਾਨ ਬੁੱਝ ਕੇ ਮਾਹੋਲ ਖ਼ਰਾਬ ਕਰ ਰਹੇ ਹਨ। ਇਸ ਮੌਕੇ ਥਾਣਾ ਦਿਆਲਪੁਰਾ ਭਾਈਕਾ ਦੀ ਪੁਲਸ ਵੱਲੋਂ ਕਰੜੇ ਪ੍ਰਬੰਧ ਕੀਤੇ ਹੋਏ ਸਨ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।


Shyna

Content Editor

Related News