‘ਕੋਰੋਨਾ ਦੌਰਾਨ ਫ਼ੀਸਾਂ ਦੀ ਪ੍ਰਾਪਤੀ ਹਰ ਸਕੂਲ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ’ਤੇ ਲਵੇਗਾ’

07/30/2020 4:00:58 PM

ਭਵਾਨੀਗੜ੍ਹ (ਕਾਂਸਲ) : ਕੋਰੋਨਾ ਦੌਰਾਨ ਹੋਈ ਤਾਲਾਬੰਦੀ ਦੀਆਂ ਫ਼ੀਸਾਂ ਦੀ ਪ੍ਰਾਪਤੀ ਹਰੇਕ ਸਕੂਲ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਹੀ ਲਵੇਗਾ। ਇਸ ਲਈ ਮਾਪੇ ਆਪਣੀ ਝਿੱਜਕ ਦੂਰ ਕਰਕੇ ਸਕੂਲਾਂ ’ਚ ਆਉਣ ਅਤੇ ਅਧਿਆਪਕਾਂ ਵੱਲੋਂ ਤਾਲਾਬੰਦੀ ਦੌਰਾਨ ਕੀਤੀ ਜਾ ਰਹੀ ਮਿਹਨਤ ਦਾ ਮੁੱਲ ਦੇਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਨੇੜਲੇ ਪਿੰਡ ਘਰਾਚੋਂ ਵਿਖੇ ਘਰਾਚੋਂ ਏਰੀਆ ਦੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਤੋਂ ਲਈਆਂ ਜਾਣ ਵਾਲੀਆਂ ਫੀਸਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਕੀਤੀ ਮੀਟਿੰਗ ਤੋਂ ਬਾਅਦ ਸਕੂਲ ਪ੍ਰਬੰਧਕ ਬੀਰਇੰਦਰ ਸਿੰਘ ਅਤੇ ਰੋਬਿਨ ਵਰਮਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੀਤਾ।

ਪੜ੍ਹੋ ਇਹ ਵੀ ਖਬਰ- ਸਫ਼ਰ ਦੌਰਾਨ ਜੇਕਰ ਤੁਹਾਨੂੰ ਵੀ ਆਉਂਦੀ ਹੈ 'ਉਲਟੀ' ਤਾਂ ਇਸਦੇ ਹੱਲ ਲਈ ਪੜ੍ਹੋ ਇਹ ਖ਼ਬਰ

ਉਨ੍ਹਾਂ ਕਿਹਾ ਕਿ ਅਧਿਆਪਕ ਹੀ ਬੱਚਿਆਂ ਦਾ ਅਸਲ ਦਿਸ਼ਾਂ ਮਾਰਗ ਕਰਦੇ ਹਨ। ਬੱਚਿਆਂ ਨੂੰ ਚੰਗੀ ਸਿੱਖਿਆ ਦੀ ਪ੍ਰਾਪਤੀ ਕਰਵਾਕੇ ਉਨ੍ਹਾਂ ਨੂੰ ਨੈਤਿਕਤਾਂ ਅਤੇ ਅਦਰਸ਼ ਨਾਗਰਿਕ ਬਣਨ ਦੀ ਸਹੀ ਪ੍ਰੇਰਣਾ ਦਿੰਦੇ ਹਨ। ਇਸ ਲਈ ਮਾਪਿਆਂ ਨੂੰ ਅਧਿਆਪਕਾਂ ਦੀ ਮਿਹਨਤ ਦੇ ਮੁੱਲ ਨੂੰ ਸਮਝਦੇ ਹੋਏ ਆਪਣੇ ਬੱਚਿਆਂ ਦੀ ਫੀਸ ਭਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦੇ ਚੰਗੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਅਤੇ ਤਾਲਾਬੰਦੀ ਕਾਰਨ ਬੱਚਿਆਂ ਦੀ ਪੜ੍ਹਾਈ ’ਚ ਆਈ ਖੜੋਤ ਨੂੰ ਦੂਰ ਕਰਨ ਲਈ ਆਨਲਾਇਨ ਪੜ੍ਹਾਈ ਨੂੰ ਅਸਾਨ ਅਤੇ ਚੰਗੇ ਢੰਗ ਤਰੀਕਿਆਂ ਨਾਲ ਕਰਵਾਉਣ ਲਈ ਸੰਚਾਰ ਦੇ ਉੱਚ ਪੱਧਰੇ ਸਾਧਨਾਂ ਦੀ ਵਿਵਸਥਾਂ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖਬਰ- ਭਵਿੱਖ ਅਤੇ ਪਿਆਰ ਨੂੰ ਲੈ ਕੇ ਖੁਸ਼ਕਿਸਮਤ ਹੁੰਦੇ ਹਨ ਇਹ ਅੱਖਰ ਦੇ ਲੋਕ, ਜਾਣੋ ਕਿਵੇਂ

ਉਨ੍ਹਾਂ ਕਿਹਾ ਕਿ ਸਕੂਲ, ਅਦਾਲਤ ਦੇ ਕੀਤੇ ਫੈਸਲੇ ਦਾ ਸਤਿਕਾਰ ਕਰਦੇ ਹਨ ਪਰ ਉਹ ਇਸ ਤੋਂ ਵੀ ਵੱਧ ਮਾਤਾ ਪਿਤਾ ਦੇ ਨਾਲ ਖੜ੍ਹੇ ਹਨ। ਉਨ੍ਹਾਂ ਮਾਤਾ ਪਿਤਾ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮਾਤਾ-ਪਿਤਾ ਨੂੰ ਕੋਈ ਆਰਥਿਕ ਦਿੱਕਤ ਹੈ ਤਾਂ ਉਹ ਆ ਕੇ ਸਕੂਲ ’ਚ ਸਾਂਝਾ ਕਰਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਜਿਹੜੇ ਮਾਤਾ-ਪਿਤਾ ਆਸਾਨੀ ਨਾਲ ਫੀਸ ਦੇ ਸਕਦੇ ਹਨ। ਉਹ ਸਕੂਲਾਂ ’ਚ ਆ ਕੇ ਫੀਸ ਭਰਨ ਤਾਂ ਜੋ ਉਨ੍ਹਾਂ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਜਾਰੀ ਰਹਿ ਸਕੇ।

ਪੜ੍ਹੋ ਇਹ ਵੀ ਖਬਰ- ਤੁਹਾਨੂੰ ਵੀ ਹੈ ਸਵੇਰੇ ਉੱਠਦੇ ਸਾਰ ਮੋਬਾਇਲ ਫੋਨ ਦੇਖਣ ਦੀ ਆਦਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਸਰਬ ਸੰਮਤੀ ਨਾਲ ਇਹ ਵੀ ਮਤਾ ਪਾਸ ਕੀਤਾ ਗਿਆ ਕਿ ਹਰੇਕ ਸਕੂਲ ਨਵੇਂ ਦਾਖ਼ਲ ਹੋਣ ਵੇਲੇ ਵਿਦਿਆਰਥੀ ਤੋਂ ਪਿਛਲੇ ਸਕੂਲ ਛੱਡਣ ਦਾ ਸਰਟੀਫ਼ਿਕੇਟ ਅਤੇ ਐੱਨ.ਓ.ਸੀ ਲੈ ਕੇ ਹੀ ਦਾਖ਼ਲ ਕਰੇਗਾ। ਇਸ ਮੌਕੇ ਲੱਕੀ ਗੋਇਲ, ਸੁਖਦੇਵ ਸਿੰਘ, ਰਾਜ ਕੁਮਾਰ ਵਰਮਾ, ਹਰਦੀਪ ਸਿੰਘ, ਕੁਲਦੀਪ ਸਿੰਘ ਅਤੇ ਜਸਵੰਤ ਸਿੰਘ ਹਾਜ਼ਰ ਸਨ।

ਪੜ੍ਹੋ ਇਹ ਵੀ ਖਬਰ- ਹਰ ਤੀਵੀਂ ਆਪਣੇ ਪਤੀ ਤੋਂ ਕੁੱਝ ਖ਼ਾਸ ਗੱਲਾਂ ਦੀ ਕਰਦੀ ਹੈ ਉਮੀਦ, ਜਾਣੋ ਕਿਹੜੀਆਂ


rajwinder kaur

Content Editor

Related News