ਕੋਰੋਨਾ ਦਾ ਕਹਿਰ: ਗੁਰੂਹਰਸਹਾਏ ’ਚ 45 ਸਾਲਾ ਨੌਜਵਾਨ ਦੀ ਕੋਰੋਨਾ ਨਾਲ ਹੋਈ ਮੌਤ

05/12/2021 6:55:00 PM

ਗੁਰੂਹਰਸਹਾਏ (ਸੁਨੀਲ ਆਵਲਾ): ਪੰਜਾਬ ਅੰਦਰ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਮੌਤਾਂ ਦਾ ਆਂਕੜਾ ਵੀ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਇਸ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਵੀ ਕੋਰੋਨਾ ਮਰੀਜ਼ਾਂ ਦੀ ਗਿਣਤੀ ’ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਜਿਸ ਦੌਰਾਨ ਗੁਰੂਹਰਸਹਾਏ ਦੇ 45 ਸਾਲਾ ਨੌਜਵਾਨ ਦੀ ਕੋਰੋਨਾ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ’ਚ ਵੱਡਾ ਨਾਂ ਸਨ ਇੰਦਰਜੀਤ ਸਿੰਘ ਜ਼ੀਰਾ, ਅਜਿਹਾ ਰਿਹੈ ਸਿਆਸੀ ਸਫ਼ਰ

ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ 45ਸਾਲਾ ਨੌਜਵਾਨ ਜੋ ਕਿ ਗਲੀ ਨੰਬਰ 2 ਵਿਚ ਰਹਿ ਰਿਹਾ ਸੀ ਪਿਛਲੇ ਦਿਨੀਂ ਬਿਮਾਰ ਹੋ ਗਿਆ ਤੇ ਉਸ ਨੇ ਆਪਣਾ ਕੋਰੋਨਾ ਦਾ ਟੈਸਟ ਕਰਾਇਆ ਜੋ ਕਿ ਰਿਪੋਰਟ ਪਾਜ਼ੇਟਿਵ ਆਈ। ਜਿਸ ਦੌਰਾਨ ਉਸ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ।ਪਰ ਬੀਤੇ ਮੰਗਲਵਾਰ ਦੀ ਰਾਤ ਨੂੰ ਇਸ 45ਸਾਲਾ ਨੌਜਵਾਨ ਦੀ ਮੌਤ ਹੋ ਗਈ। ਸਿਹਤ ਵਿਭਾਗ ਟੀਮ ਵੱਲੋਂ ਮ੍ਰਿਤਕ ਦਾ ਸਸਕਾਰ ਕਰਵਾਇਆ ਗਿਆ।ਮ੍ਰਿਤਕ ਵਿਆਹਿਆ ਹੋਇਆ ਸੀ। ਇੱਥੇ ਇਹ ਗੱਲ ਦੱਸਣ ਯੋਗ ਹੈ ਕਿ ਇਲਾਕੇ ਅੰਦਰ ਪਿਛਲੇ ਕੁਝ ਦਿਨਾਂ ਵਿੱਚ ਹੀ ਦਸ ਤੋਂ ਪੰਦਰਾਂ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ ਜਿਸ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਕੁਝ ਔਰਤਾਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ: ਜ਼ਮੀਨ ਗਹਿਣੇ ਧਰ ਕੈਨੇਡਾ ਗਏ ਪਿੰਡ ਮਾਛੀਕੇ ਦੇ ਨੌਜਵਾਨ ਦੀ ਮੌਤ,ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ


Shyna

Content Editor

Related News