ਕੋਰੋਨਾ ਨੂੰ ਹਰਾ ਕੇ 18 ਦਿਨਾਂ ਬਾਅਦ ਸਿਹਤਯਾਬ ਹੋ ਕੇ ਆਪਣੇ ਘਰ ਪਰਤੇ ਕਿਸਾਨ ਆਗੂ ਗੁਰਭਗਤ ਸਿੰਘ

Saturday, Oct 10, 2020 - 04:54 PM (IST)

ਕੋਰੋਨਾ ਨੂੰ ਹਰਾ ਕੇ 18 ਦਿਨਾਂ ਬਾਅਦ ਸਿਹਤਯਾਬ ਹੋ ਕੇ ਆਪਣੇ ਘਰ ਪਰਤੇ ਕਿਸਾਨ ਆਗੂ ਗੁਰਭਗਤ ਸਿੰਘ

ਚੀਮਾ ਮੰਡੀ (ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸੁਨਾਮ ਦੇ ਸੀਨੀਅਰ ਮੀਤ ਪ੍ਰਧਾਨ ਗੁਰਭਗਤ ਸਿੰਘ ਸ਼ਾਹਪੁਰ ਕਲਾਂ ਜੋ ਪਿਛਲੇ ਸਮੇਂ ਤੋਂ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਨਾਲ ਜੂਝ ਰਹੇ ਸਨ, ਆਪਣਾ ਇਲਾਜ ਰਾਜਿੰਦਰਾ ਹਸਪਤਾਲ ਪਟਿਆਲਾ ਤੋਂ ਕਰਵਾ ਕੇ ਸਿਹਤਮੰਦ ਹੋ ਕੇ 18 ਦਿਨਾਂ ਬਾਆਦ ਆਪਣੇ ਘਰ ਵਾਪਸ ਪਰਤ ਆਏ ਹਨ।

ਹਸਪਤਾਲ ਤੋਂ ਛੁੱਟੀ ਮਿਲਣ ਤੇ ਘਰ ਪੰਹੁਚੇ ਗੁਰਭਗਤ ਸਿੰਘ ਸ਼ਾਹਪੁਰ ਕਲਾਂ ਨੇ ਸਭ ਤੋਂ ਪਹਿਲਾਂ ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਇਲਾਜ ਦੌਰਾਨ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਈ ਅਤੇ ਮੇਰਾ ਇਲਾਜ ਬਹੁਤ ਹੀ ਚੰਗੇ ਤਰੀਕੇ ਨਾਲ ਹੋਇਆ ਹੈ। ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕੇ ਚੱਲ ਰਹੇ ਕਿਸਾਨੀ ਸੰਘਰਸ਼ ਬਾਰੇ ਗੁਰਭਗਤ ਸਿੰਘ ਸ਼ਾਹਪੁਰ ਕਲਾਂ ਨੇ ਜਥੇਬੰਦੀ ਨੂੰ ਲੋਕਾਂ ਦੇ ਮਿਲ ਰਹੇ ਸਹਿਯੋਗ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲੋਕ ਏਕਤਾ ਹੀ ਸਭ ਤੋਂ ਵੱਡੀ ਤਾਕਤ ਹੈ ,ਜੋ ਲੋਕ ਵਿਰੋਧੀ ਫੈਸਲਿਆਂ ਨੂੰ ਵਾਪਸ ਲੈਣ ਲਈ ਮੋਦੀ ਸਰਕਾਰ ਨੂੰ ਮਜਬੂਰ ਕਰੇਗੀ।ਉਨ੍ਹਾਂ ਖ਼ੁਦ ਵੀ ਕੁਝ ਦਿਨ ਆਰਾਮ ਕਰਨ ਤੋਂ ਬਾਆਦ ਕਿਸਾਨੀ ਸੰਘਰਸ਼ 'ਚ ਆਪਣੀ ਜਿੰਮੇਵਾਰੀ ਨਿਭਾਉਣ ਲਈ ਸ਼ਾਮਲ ਹੋਣ ਦੀ ਦਿਲੀ ਇੱਛਾ ਜ਼ਾਹਿਰ ਕੀਤੀ।


author

Shyna

Content Editor

Related News