ਕੋਰੋਨਾ ਕਾਰਨ 58 ਸਾਲਾ ਔਰਤ ਦੀ ਮੌਤ, 19 ਪਾਜ਼ੇਟਿਵ
Friday, Mar 19, 2021 - 01:19 PM (IST)
ਫਿਰੋਜਪੁਰ (ਕੁਮਾਰ): ਜ਼ਿਲ੍ਹਾ ਫਿਰੋਜ਼ਪੁਰ ਵਿਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ। ਸਿਵਲ ਸਰਜਨ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਕ ਕਰੀਬ 58 ਸਾਲਾ ਔਰਤ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।ਇਹ ਔਰਤ ਫਿਰੋਜ਼ਪੁਰ ਦੇ ਬਲਾਕ ਗੁਰੂਹਰਸਹਾਏ ਦੀ ਰਹਿਣ ਵਾਲੀ ਸੀ। ਇਸ ਮੌਤ ਨਾਲ ਜ਼ਿਲ੍ਹੇ ਭਰ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 156 ਹੋ ਗਈ ਹੈ। ਅੱਜ 19 ਨਵੇ ਮਰੀਜ਼ਾਂ ਦੀ ਪਛਾਣ ਹੋਈ ਹੈ ਅਤੇ ਇਸ ਸਮੇਂ ਜ਼ਿਲ੍ਹੇ ਵਿਚ 145 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਕੋਰੋਨਾ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਜ਼ਿਲ੍ਹੇ ਵਿਚ 4877 ਪੀੜਤ ਸਨ, ਜਿਨ੍ਹਾਂ ਵਿਚੋਂ 4574 ਠੀਕ ਹੋ ਚੁੱਕੇ ਹਨ।