ਮਾਨਸਾ ਜ਼ਿਲ੍ਹੇ ''ਚ ਅੱਜ ਕੋਰੋਨਾ ਦੇ 32 ਹੋਰ ਨਵੇਂ ਮਾਮਲੇ ਆਏ ਸਾਹਮਣੇ

11/29/2020 6:05:29 PM

ਮਾਨਸਾ (ਸੰਦੀਪ ਮਿੱਤਲ): ਪੰਜਾਬ ਅੰਦਰ ਕੋਰੋਨਾ ਮਹਾਮਾਰੀ ਦੇ ਪਾਜ਼ੇਟਿਵ ਮਰੀਜ਼ਾਂ ਦੇ ਅੰਕੜਿਆਂ ਦਾ ਗਰਾਫ ਹੇਠਾਂ ਆ ਰਿਹਾ ਹੈ ਪਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਯਤਨਾਂ ਸਦਕਾ ਇਸ ਮਹਾਮਾਰੀ ਤੋਂ ਪ੍ਰਭਾਵਿਤ ਮਰੀਜ਼ ਲਗਾਤਾਰ ਸਿਹਤਯਾਬ ਹੋ ਰਹੇ ਹਨ।ਜ਼ਿਲ੍ਹਾ ਪੁਲਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮਹਾਮਾਰੀ ਤੋਂ ਸਿਹਤ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ। ਕੋਰੋਨਾ ਸੈਂਪਲਿੰਗ ਟੀਮ ਦੇ ਜ਼ਿਲ੍ਹਾ ਇੰਚਾਰਜ ਡਾ.ਰਣਜੀਤ ਰਾਏ ਨੇ ਦੱਸਿਆ ਕਿ ਅੱਜ ਮਾਨਸਾ ਜ਼ਿਲ੍ਹੇ ਵਿਚ 32 ਨਵੇਂ ਮਰੀਜ਼ ਸਾਹਮਣੇ ਆਏ ਹਨ ਉਥੇ ਹੀ ਅੱਜ ਠੀਕ ਹੋਣ ਤੇ 3 ਮਰੀਜ਼ ਆਪਣੇ ਘਰ ਨੂੰ ਚਲੇ ਗਏ। ਸਿਹਤ ਵਿਭਾਗ ਵਲੋਂ ਰੋਜ਼ਾਨਾ ਕੀਤੀ ਜਾਂਦੀ ਸੈਂਪਲਿੰਗ ਤਹਿਤ ਅੱਜ 396 ਮਰੀਜਾਂ ਦੇ ਸੈਂਪਲ ਲਏ ਗਏ। 

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਦਿੱਲੀ ਨੇੜੇ ਕਿਸਾਨ ਜਥੇ ਦਾ ਟਰੈਕਟਰ ਠੀਕ ਕਰਨ ਗਏ ਧਨੌਲਾ ਦੇ ਮਕੈਨਿਕ ਦੀ ਮੌਤ

ਉਨ੍ਹਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਪਾਜ਼ੇਟਿਵ ਪਾਏ ਗਏ 2210 ਜਣਿਆਂ 'ਚੋਂ 2031 ਨਾਗਰਿਕ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ। ਜਦੋਂ ਕਿ ਹੁਣ ਤੱਕ ਕੋਰੋਨਾ ਕਾਰਨ ਮਾਨਸਾ ਜ਼ਿਲ੍ਹੇ ਵਿਚ 46 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਜ਼ਿਲ੍ਹਾ ਪੁਲਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮਹਾਮਾਰੀ ਤੋਂ ਸਿਹਤ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ।

ਇਹ ਵੀ ਪੜ੍ਹੋ: ਖੇਤਾਂ ਤੋਂ ਵਾਪਸ ਆਪਣੇ ਘਰ ਆ ਰਹੇ 14 ਸਾਲਾ ਬੱਚੇ ਨਾਲ ਵਾਪਰਿਆ ਭਾਣਾ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ


Shyna

Content Editor

Related News