ਸੰਗਰੂਰ ’ਚ ਕੋਰੋਨਾ ਦਾ ਕਹਿਰ ਜਾਰੀ, 1 ਵਿਅਕਤੀ ਦੀ ਮੌਤ ਸਣੇ ਨਵੇਂ ਮਾਮਲਿਆਂ ਦੀ ਪੁਸ਼ਟੀ

01/15/2021 5:41:49 PM

ਸੰਗਰੂਰ (ਬੇਦੀ/ਰਿਖੀ): ਜ਼ਿਲ੍ਹਾ ਸੰਗਰੂਰ ’ਚ ਅੱਜ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵਲੋਂ ਜਾਣਕਾਰੀ ਮੁਤਾਬਕ ਜ਼ਿਲ੍ਹੇ ’ਚ ਬੀਤੇ ਦਿਨ ਕਰੀਬ 1000 ਵਿਅਕਤੀਆਂ ਦੇ ਕੋਵਿਡ ਟੈਸਟ ਲਈ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ’ਚੋਬਲਾਕ ਮੂਣਕ ’ਚ ਦੋ ਲੌਂਗੋਵਾਲ ’ਚ ਦੋ ਪੰਜਗਰਾਈਆਂ ਅਤੇ ਮਲੇਰਕੋਟਲਾ ’ਚ ਇੱਕ-ਇੱਕ ਕੇਸ ਸਾਹਮਣੇ ਆਏ ਹਨ। ਇਸ ਗਿਣਤੀ ਨਾਲ ਜ਼ਿਲ੍ਹੇ ’ਚ 4413 ਕੇਸ ਹੋ ਗਏ ਹਨ। ਬਾਕੀ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗਟਿਵ ਆਈਆਂ ਹਨ। ਹੁਣ ਤੱਕ ਜ਼ਿਲ੍ਹੇ ’ਚ 195000 ਲੋਕਾਂ ਦੇ ਟੈਸਟ ਹੋ ਚੁੱਕੇ ਹਨ, ਜਿਨ੍ਹਾਂ ’ਚੋ190587 ਲੈ ਕੇ ਨੈਗੇਟਿਵ ਆਏ ਹਨ ਅਤੇ ਹੁਣ ਤੱਕ ਜਿਨ੍ਹਾਂ ’ਚੋ4178 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹਨ ਅਤੇ ਜ਼ਿਲ੍ਹੇ ’ਚ ਅਜੇ ਵੀ 33 ਕੇਸ ਐਕਟਿਵ ਚੱਲ ਰਹੇ ਹਨ। ਜ਼ਿਲ੍ਹੇ ’ਚ ਹੁਣ ਤੱਕ 202 ਲੋਕ ਜਿੰਦਗੀ ਦੀ ਜੰਗ ਹਾਰ ਚੁੱਕੇ ਹਨ। ਜ਼ਿਲੇ੍ਹ ’ਚ ਅੱਜ ਸਿਹਤ ਬਲਾਕ ਮੂਣਕ ਦੇ 55 ਸਾਲਾ ਵਿਅਕਤੀ ਦੀ ਮੌਤ ਦਾ ਦੁਖ਼ਦਾਈ ਸਮਾਚਾਰ ਵੀ ਹੈ 

ਸੰਗਰੂਰ  ਕੋਰੋਨਾ ਅਪਡੇਟ
ਕੁੱਲ ਕੇਸ 4413
ਐਕਟਿਵ ਕੇਸ 33
ਠੀਕ ਹੋਏ 4178
ਮੌਤਾਂ 202


Shyna

Content Editor

Related News