ਕੋਰੋਨਾ ਬਲਾਸਟ: 6 ਨਵੇਂ ਮਰੀਜ ਆਏ ਸਾਹਮਣੇ, ਦੋ ਨੇ ਤੋੜਿਆ ਦਮ

04/14/2021 5:15:26 PM

ਭਵਾਨੀਗੜ੍ਹ (ਵਿਕਾਸ): ਬਲਾਕ ਭਵਾਨੀਗੜ੍ਹ 'ਚ ਅੱਜ ਕੋਰੋਨਾ ਨਾਲ ਦੋ ਔਰਤਾਂ ਦੀ ਮੌਤ ਹੋ ਗਈ ਤੇ ਅੱਧੀ ਦਰਜਨ ਨਵੇਂ ਮਰੀਜ਼ ਸਾਹਮਣੇ ਆਏ। ਸਰਕਾਰੀ ਹਸਪਤਾਲ ਭਵਾਨੀਗੜ੍ਹ ਵਿਖੇ ਤਾਇਨਾਤ ਐਕਟਿੰਗ ਇੰਚਾਰਜ ਡਾ.ਰੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਲਾਕ ਦੇ ਪਿੰਡ ਸੰਘਰੇੜੀ ਦੀ 54 ਸਾਲਾ ਔਰਤ ਜੋ ਸ਼ੂਗਰ ਦੀ ਮਰੀਜ ਸੀ ਤੇ ਬੁਖਾਰ ਦੀ ਸ਼ਿਕਾਇਤ ਹੋਣ 'ਤੇ ਕੁੱਝ ਦਿਨ ਪਹਿਲਾਂ ਪਰਿਵਾਰ ਵੱਲੋਂ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਸੀ, ਜਿੱਥੇ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।

ਇਸ ਤੋਂ ਇਲਾਵਾ ਸ਼ਹਿਰ ਦੇ ਦਸ਼ਮੇਸ਼ ਨਗਰ ਦੀ ਰਹਿਣ ਵਾਲੀ 58 ਸਾਲਾ ਦੀ ਇੱਕ ਔਰਤ ਜੋ ਖਾਂਸੀ,ਬੁਖਾਰ ਦੇ ਚੱਲਦਿਆਂ 2 ਅਪ੍ਰੈਲ ਨੂੰ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਉਸ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਦੀ ਬੁੱਧਵਾਰ ਨੂੰ ਮੌਤ ਹੋ ਗਈ। ਡਾ. ਰੁਪਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਦੀ ਨਿਗਰਾਨੀ ਹੇਠ ਦੋਵੇਂ ਮ੍ਰਿਤਕਾਂ ਦਾ ਸਸਕਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬਲਾਕ ਭਵਾਨੀਗੜ੍ਹ ਵਿੱਚ ਕੋਰੋਨਾ ਦੇ ਹੁਣ ਤੱਕ ਕੁੱਲ 389 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ 349 ਠੀਕ ਹੋ ਚੁੱਕੇ ਹਨ, 22 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਅਜੇ ਵੀ 18 ਕੇਸ ਐਕਟਿਵ ਚੱਲ ਰਹੇ ਹਨ।

Shyna

This news is Content Editor Shyna