ਫਿਰੋਜ਼ਪੁਰ ’ਚ ਕੋਰੋਨਾ ਦਾ ਧਮਾਕਾ, 229 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

Friday, Apr 23, 2021 - 07:11 PM (IST)

ਫਿਰੋਜ਼ਪੁਰ ’ਚ ਕੋਰੋਨਾ ਦਾ ਧਮਾਕਾ, 229 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਫਿਰੋਜ਼ਪੁਰ (ਕੁਮਾਰ)-ਫਿਰੋਜ਼ਪੁਰ ਜ਼ਿਲ੍ਹੇ ’ਚ ਇਕ ਵਾਰ ਫਿਰ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ 229 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 39 ਕੋਰੋਨਾ ਮਰੀਜ਼ ਠੀਕ ਹੋ ਗਏ ਹਨ। ਸਿਵਲ ਸਰਜਨ ਦਫਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਜ਼ਿਲ੍ਹੇ ’ਤੇ ਪ੍ਰਮਾਤਮਾ ਦੀ ਮਿਹਰ ਰਹੀ ਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕੋਰੋਨਾ ਕਾਰਨ ਜ਼ਿਲ੍ਹੇ ’ਚ ਹੁਣ ਤੱਕ 198 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਵੇਲੇ 848 ਪਾਜ਼ੇਟਿਵ ਹਨ ਤੇ ਹੁਣ ਤੱਕ ਕੁਲ 6851 ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ’ਚੋਂ 5805 ਦਾ ਇਲਾਜ ਕੀਤਾ ਜਾ ਚੁੱਕਾ ਹੈ। ਸ਼ਹਿਰ ਤੇ ਛਾਉਣੀ ’ਚ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਟੈਸਟ ਕਰਵਾਉਣ ਵਾਲਿਆਂ ਦੀ ਹਸਪਤਾਲਾਂ ’ਚ ਭੀੜ ਵਧਣ ਲੱਗੀ ਹੈ।


author

Manoj

Content Editor

Related News