ਜ਼ਿਲ੍ਹਾ ਫ਼ਿਰੋਜ਼ਪੁਰ ''ਚ ਹੋਇਆ ਕੋਰੋਨਾ ਬਲਾਸਟ, 60 ਨਵੇਂ ਮਾਮਲੇ ਆਏ ਸਾਹਮਣੇ

01/08/2022 6:54:19 PM

ਫਿਰੋਜ਼ਪੁਰ (ਕੁਮਾਰ)- ਜ਼ਿਲ੍ਹਾ ਫ਼ਿਰੋਜ਼ਪੁਰ 'ਚ ਪਿਛਲੇ ਤਿੰਨ ਦਿਨਾਂ ਤੋਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ ਅਤੇ ਵੱਡਾ ਕੋਰੋਨਾ ਬਲਾਸਟ ਹੋਇਆ ਹੈ । ਜ਼ਿਲ੍ਹੇ 'ਚ ਅੱਜ 60 ਹੋਰ ਨਵੇਂ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਪਛਾਣ ਹੋਈ ਹੈ, ਜਦ ਕਿ 2 ਕੋਰੋਨਾ ਪੀੜਤ  ਠੀਕ ਹੋਏ ਹਨ, ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 123 ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਇਸ ਮਹੀਨੇ ਕਰਨਗੇ ਕਾਬੁਲ ਦੀ ਯਾਤਰਾ

ਹੁਣ ਤਕ ਇਸ ਵਾਇਰਸ ਨਾਲ 504 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਦਫਤਰ ਫਿਰੋਜ਼ਪੁਰ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਹੁਣ ਤੱਕ ਜ਼ਿਲ੍ਹੇ 'ਚ 14,607 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਜਿਨ੍ਹਾਂ 'ਚੋਂ 13,980 ਕੋਰੋਨਾ ਨਾਲ ਸ਼ਿਕਾਰ ਮਰੀਜ਼ ਠੀਕ ਹੋ ਚੁੱਕੇ ਹਨ। 

ਇਹ ਵੀ ਪੜ੍ਹੋ : ਨੇਪਾਲ 'ਚ ਕੋਰੋਨਾ ਦੇ ਮਾਮਲਿਆਂ ਦੇ ਵਾਧੇ ਦਰਮਿਆਨ ਸਰਕਾਰ ਨੇ ਹਸਪਤਾਲਾਂ ਨੂੰ ਸਾਵਧਾਨ ਰਹਿਣ ਲਈ ਕਿਹਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Karan Kumar

Content Editor

Related News