ਕੋਰੋਨਾ ਆਫ਼ਤ 'ਚ ਪ੍ਰਸ਼ਾਸਨ ਦੀ ਸਖ਼ਤੀ, ਸੜਕਾਂ ’ਤੇ ਨਾਕਾਬੰਦੀ ਕਰਕੇ ਜਾਂਚ ਦੀ ਪ੍ਰਕਿਰਿਆ ਕੀਤੀ ਤੇਜ਼

05/11/2021 1:54:21 PM

ਭਵਾਨੀਗੜ੍ਹ (ਕਾਂਸਲ): ਸਥਾਨਕ ਇਲਾਕੇ ’ਚ ਕੋਰੋਨਾ ਮਹਾਂਮਾਰੀ ਦੇ ਲਗਾਤਾਰ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਕੋਰੋਨਾ ਦੀ ਰੋਕਥਾਮ ਲਈ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ ਡਾ. ਕਰਮਜੀਤ ਸਿੰਘ ਅਤੇ ਨਾਇਬ ਤਹਿਸੀਲਦਾਰ ਰਜੇਸ਼ ਅਹੁਜਾ ਦੀ ਅਗਵਾਈ ਹੇਠ ਪੁਲਸ ਅਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰਕੇ ਕੋਰੋਨਾ ਦੀ ਜਾਂਚ ਲਈ ਨੂਮਨੇ ਲੈਣ ਦੀ ਪ੍ਰਕਿਰਿਆਂ ਨੂੰ ਵੀ ਤੇਜ਼ ਕਰ ਦਿੱਤਾ ਹੈ।

ਇਹ ਵੀ ਪੜ੍ਹੋ:  ਬਠਿੰਡਾ ਦੇ ਡਾਕਟਰ ਦੀ ਦਰਿਆਦਿਲੀ ਨੂੰ ਸਲਾਮ, ਨਿੱਜੀ ਹਸਪਤਾਲ ’ਚ ਕੋਰੋਨਾ ਪੀੜਤਾਂ ਦਾ ਕਰੇਗਾ ਮੁਫ਼ਤ ਇਲਾਜ

ਸਥਾਨਕ ਸ਼ਹਿਰ ਵਿਖੇ ਅੱਜ ਬਲਿਆਲ ਰੋਡ ਉਪਰ ਸਿਹਤ ਵਿਭਾਗ ਦੀ ਟੀਮ ਜਿਸ ’ਚ ਡਾਕਟਰ ਅਨਿਤ ਗਗਰ, ਮੋਨੇਸ਼ ਗੋਇਲ ਲੈਬ ਟਕਨੀਸ਼ਨ, ਰੁਪਿੰਦਰ ਕੌਰ ਸਟਾਫ ਨਰਸ਼ ਅਤੇ ਅਮ੍ਰਿਤਪਾਲ ਸਿੰਘ ਸਾਹਇਕ ਮੌਜੂਦ ਸਨ ਵੱਲੋਂ ਪੁਲਸ ਦੀ ਮਦਦ ਨਾਲ ਕੀਤੀ ਗਈ ਨਾਕਾਬੰਦੀ ਦੌਰਾਨ ਕੋਰੋਨਾ ਰੈਪਿਡਐਂਟੀਜਨ ਟੈਸਟ ਰਾਹੀਂ ਸੈਂਕੜੇ ਦੇ ਕਰੀਬ ਵਿਅਕਤੀਆਂ ਦੇ ਕੋਰੋਨਾ ਦੀ ਜਾਂਚ ਲਈ ਨਮੂਨੇ ਲਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸਥਾਨਕ ਸਬ-ਡਵੀਜ਼ਨ ਦੇ ਐੱਸ.ਡੀ.ਐੱਮ. ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਕੋਰੋਨਾ ਦੇ ਪ੍ਰਕੋਪ ’ਚ ਲਗਾਤਾਰ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ। ਜਿਸ ਲਈ ਲੋਕਾਂ ਨੂੰ ਖੁਦ ਹੀ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਇਸ ਬੀਮਾਰੀ ਦੇ ਖ਼ਤਰੇ ਨੂੰ ਭਾਪਦੇ ਹੋਏ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਅਤੇ ਜੇਕਰ ਕਿਸੇ ਬਹੁਤ ਹੀ ਜ਼ਰੂਰੀ ਐਮਰਜੈਂਸੀ ਲਈ ਘਰੋਂ ਬਾਹਰ ਨਿਕਲਣ ਦੀ ਮਜ਼ਬੂਰੀ ਹੁੰਦੀ ਹੈ ਤਾਂ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਕਰਨੀ ਚਹੀਦੀ ਹੈ।

ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਆਪ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਤੇ ਦੋ ਦੋਸਤਾਂ ਦੀ ਭਿਆਨਕ ਸੜਕ ਹਾਦਸੇ ’ਚ ਮੌਤ

ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਕੋਰੋਨਾ ਸਬੰਧੀ ਜਾਂਚ ਕਰਵਾਉਣ ਦੇ ਨਾਲ-ਨਾਲ ਸਰਕਾਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਸ਼ੁਰੂ ਕੀਤੀ ਵੈਕਸੀਨੇਸ਼ਨ ਟੀਕਾ ਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਅਫ਼ਸੋਸ ਜਾਹਿਰ ਕੀਤਾ ਕਿ ਲੋਕ ਸੜਕਾਂ ਉਪਰ ਆਮ ਘੁੰਮ ਰਹੇ ਅਤੇ ਇਕ-ਇਕ ਮੋਟਰਸਾਈਕਲ ਉਪਰ ਤਿੰਨ-ਤਿੰਨ ਸਵਾਰ ਹੋ ਕੇ ਘੁੰਮ ਰਹੇ ਹਨ। ਇਸ ਤਰ੍ਹਾਂ ਦੀਆਂ ਲਾਹਪ੍ਰਵਾਹੀਆਂ ਨਾਲ ਹੀ ਅਸੀ ਇਸ ਬੀਮਾਰੀ ਨੂੰ ਸੱਦਾ ਦੇ ਕੇ ਇਸ ਦੇ ਪ੍ਰਕੋਪ ’ਚ ਵਾਧਾ ਕਰ ਰਹੇ ਹਾਂ। ਇਸ ਲਈ ਆਪਣੇ ਘਰਾਂ ਅੰਦਰ ਸੁਰੱਖਿਅਤ ਰਹਿ ਕੇ ਹੀ ਇਸ ਬੀਮਾਰੀ ਤੋਂ ਆਪਣਾ ਬਚਾਅ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੀ ਕੋਰੋਨਾ ਦੀ ਰੋਕਥਾਮ ਲਈ ਪੂਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜੇਕਰ ਲੋਕਾਂ ਨੂੰ ਹਦਾਇਤਾਂ ਦੀ ਪਲਾਨਾ ਨਾ ਕੀਤਾ ਤਾਂ ਮਜਬੂਰਨ ਸਖ਼ਤੀ ਦਾ ਸਹਾਰਾ ਲੈਣਾ ਪਵੇਗਾ।

ਇਹ ਵੀ ਪੜ੍ਹੋ:  ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

 


Shyna

Content Editor

Related News