ਕੋਰੋਨਾ ਮਹਾਮਾਰੀ ਦੇ ਵੱਧ ਰਹੇ ਪ੍ਰਕੋਪ ਕਾਰਨ ਪੁਲਸ ਨੇ ਕੀਤੀ ਸਖ਼ਤੀ, ਕੱਟੇ ਚਲਾਨ

07/15/2020 5:12:59 PM

ਬੁਢਲਾਡਾ (ਬਾਂਸਲ): ਕੋਰੋਨਾ ਮਹਾਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਮੱਦੇਨਜ਼ਰ ਰੱਖਦਿਆਂ ਕੋਰੋਨਾ ਇਤਿਆਤ ਦੇ ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੁਲਸ ਵਲੋਂ ਸ਼ਹਿਰ 'ਚ ਥਾਂ-ਥਾਂ ਤੇ ਨਾਕਾਬੰਦੀ ਕਰਕੇ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਵੱਡੀ ਤਦਾਦ 'ਚ ਚਲਾਨ ਕੱਟੇ ਜਾ ਰਹੇ ਹਨ।ਡੀ.ਐੱਸ.ਪੀ. ਬਲਜਿੰਦਰ ਸਿੰਘ ਪਨੂੰ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਆਮ ਲੋਕਾਂ 'ਚ ਗ੍ਰਸਤ ਹੋਣ ਤੋਂ ਰੋਕਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਖ਼ਿਲਾਫ਼ ਫਤਿਹ ਮਿਸ਼ਨ ਨੂੰ ਸਰ ਕਰਨ ਲਈ ਹਰ ਇਕ ਦਾ ਸਹਿਯੋਗ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਪੁਲਸ ਵਲੋਂ ਕੀਤੀ ਗਈ ਸਖ਼ਤੀ ਲੋਕਾਂ ਦੇ ਜੀਵਨ ਦੀ ਸੁਰੱਖਿਆ ਨੂੰ ਬਹਾਲ ਰੱਖਣਾ ਹੈ। ਐੱਸ.ਐੱਚ.ਓ. ਇੰਸਪੈਕਟਰ ਗੁਰਦੀਪ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਅੰਦਰ ਨਾਕਾਬੰਦੀ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਮਾਸਕ ਪਹਿਣ ਕੇ ਰੱਖਣ, ਇੱਕਠ ਨਾ ਕਰਨ, ਸੈਨੀਟਾਈਜ਼ਰ ਦੀ ਵਰਤੋਂ ਕਰਨ ਆਦਿ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ। ਇਸ ਮੌਕੇ ਤੇ ਏ.ਐੱਸ.ਆਈ. ਪਰਮਜੀਤ ਸਿੰਘ, ਏ.ਐੱਸ.ਆਈ. ਅਵਤਾਰ ਸਿੰਘ ਸਮੇਤ ਪੁਲਸ ਪਾਰਟੀ ਹਾਜ਼ਰ ਸਨ।


Shyna

Content Editor

Related News