ਕੋਰੋਨਾ ਮਹਾਮਾਰੀ ਨਾਲ 53 ਸਾਲਾ ਬਜ਼ੁਰਗ ਦੀ ਮੌਤ, 631 ਪਾਜ਼ੇਟਿਵ
Friday, Jan 21, 2022 - 10:49 AM (IST)
ਬਠਿੰਡਾ (ਸੁਖਵਿੰਦਰ): ਕੋਰੋਨਾ ਮਹਾਮਾਰੀ ਨਾਲ ਇਕ ਬਜ਼ੁਰਗ ਦੀ ਮੌਤ ਹੋ ਗਈ ਅਤੇ 631 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਜੈਤੋ ਮੰਡੀ ਵਾਸੀ 53 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ , ਜਿੱਥੇ ਅੱਜ ਉਸਦੀ ਮੌਤ ਹੋ ਗਈ। ਪ੍ਰਸ਼ਾਸਨ ਵੱਲੋਂ ਮ੍ਰਿਤਕ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਕੋਰੋਨਾ ਵਾਲੰਟੀਅਰ ਸੰਦੀਪ ਗਿੱਲ, ਗੌਰਵ ਕੁਮਾਰ ਮੌਕੇ ’ਤੇ ਪਹੁੰਚ ਅਤੇ ਮ੍ਰਿਤਕ ਦੀ ਲਾਸ਼ ਨੂੰ ਸਸਕਾਰ ਲਈ ਜੈਤੋਂ ਦੀ ਸ਼ਮਸ਼ਾਨਘਾਟ ਵਿਖੇ ਪਹੁੰਚਾਇਆ। ਸੰਸਥਾ ਵਰਕਰਾਂ ਵੱਲੋਂ ਪੀ .ਪੀ. ਈ. ਕਿੱਟਾਂ ਪਾ ਕੇ ਪਰਿਵਾਰਕ ਮੈਂਬਰਾਂ ਅਤੇ ਪ੍ਰਸ਼ਾਸਨ ਦੀ ਮੌਜੂਦਗੀ ਵਿਚ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ : ਆਪਣੀ ਜਨਮ ਭੂਮੀ ਸਤੌਜ ਪਹੁੰਚ ਲੋਕਾਂ ਨੂੰ ਕੀਤੀ ਭਗਵੰਤ ਮਾਨ ਨੇ ਇਹ ਅਪੀਲ
ਰਾਹਤ ਦੀ ਖ਼ਬਰ ਹੈ ਕਿ 414 ਮਰੀਜ਼ ਠੀਕ ਵੀ ਹੋ ਗਏ ਹਨ, ਜਦਕਿ ਇਕ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋ ਗਈ ਹੈ। ਇਸ ਨਾਲ ਜ਼ਿਲ੍ਹੇ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 3117 ਹੋ ਗਈ ਹੈ। ਵੀਰਵਾਰ ਨੂੰ ਮਿਲੇ ਨਵੇਂ ਮਰੀਜ਼ਾਂ ਵਿਚ ਹਰ ਉਮਰ ਦੇ ਲੋਕ ਸ਼ਾਮਲ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੋਰੋਨਾ ਰਿਪੋਰਟ ਅਨੁਸਾਰ ਵੀਰਵਾਰ ਤਕ 631218 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚ 46861 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 42649 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ 1059 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ। ਰਿਪੋਰਟ ਅਨੁਸਾਰ ਜ਼ਿਲ੍ਹੇ ਵਿਚ 2772 ਮਰੀਜ਼ ਹੋਮ ਆਈਸੋਲੇਟਡ ਹਨ, ਜਦੋਂ ਕਿ 345 ਮਰੀਜ਼ ਬਠਿੰਡਾ ਸੈਨਿਕ ਛਾਉਣੀ ਹਸਪਤਾਲ ਵਿਚ ਦਾਖ਼ਲ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ 3117 ਹੋ ਗਈ ਹੈ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ