ਕਰੋਨਾ ਮਹਾਂਮਾਰੀ ਕਾਰਨ ਜਾਨ ਗੁਆ ਚੁੱਕੇ ਮ੍ਰਿਤਕ ਦੇ ਪਰਿਵਾਰ ਐਕਸ-ਗ੍ਰੇਸ਼ੀਆ ਗ੍ਰਾਂਟ ਲਈ ਜਲਦੀ ਫਾਰਮ ਜਮਾਂ ਕਰਵਾਉਣ

05/17/2022 2:56:40 PM

ਸੰਦੌੜ/ਮਾਲੇਰਕੋਟਲਾ (ਰਿਖੀ/ਜਹੂਰ/ਸਹਾਬੂਦੀਨ ) : ਸਿਵਿਲ ਸਰਜਨ ਮਾਲੇਰਕੋਟਲਾ ਡਾ.ਮੁਕੇਸ਼ ਚੰਦਰ ਨੇ ਦੱਸਿਆ ਕਿ ਸਰਕਾਰ ਵੱਲੋਂ  ਕੋਵਿਡ-19 ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਣੀ ਹੈ। ਉਨ੍ਹਾਂ ਹੋਰ ਦੱਸਿਆ ਕਿ ਕੋਵਿਡ19 ਕਾਰਨ ਹੋਈ ਮੌਤਾਂ ’ਚ ਜਿਹੜੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਅਜੇ ਵੀ ਇਹ ਗ੍ਰਾਂਟ ਲੈਣ ਤੋਂ ਰਹਿੰਦੇ ਹਨ ਉਹ ਆਪਣੇ ਏਰੀਏ ਦੇ ਨਾਲ ਸਬੰਧਤ ਐੱਸ.ਡੀ.ਐੱਮ ਦਫ਼ਤਰ ਜਾਂ ਸਿਵਲ ਸਰਜਨ ਦਫ਼ਤਰ ਕੋਲ ਐਕਸ ਗ੍ਰੇਸ਼ੀਆ ਗ੍ਰਾਂਟ ਪ੍ਰਾਪਤ ਕਰਨ ਲਈ ਜਲਦੀ ਹੀ ਆਪਣੀ ਪ੍ਰਤੀ ਬੇਨਤੀ ਅਰਜ਼ੀ ਦੇ ਸਕਦੇ ਹਨ। ਸਿਵਲ ਸਰਜਨ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਜ਼ਿਲ੍ਹੇ ’ਚ ਕੋਵਿਡ ਕਾਰਨ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚੋਂ ਜਿੰਨ੍ਹੇ ਵਾਰਸਾਂ ਵੱਲੋਂ ਵਿੱਤੀ ਸਹਾਇਤਾ ਲੈਣ ਲਈ ਦਰਖਾਸਤਾਂ ਆਈਆਂ ਸਨ, ਉਨ੍ਹਾਂ ਵਿੱਚੋਂ ਮਾਨਯੋਗ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੀ ਅਗਵਾਈ ਹੇਠ 161 ਪਰਿਵਾਰਾਂ ਦੇ ਵਾਰਸਾਂ ਨੂੰ ਕਰੀਬ 80 ਲੱਖ 50 ਰੁਪਏ ਵਿੱਤੀ ਸਹਾਇਤਾ (ਐਕਸ ਗ੍ਰੇਸ਼ੀਆ) ਵਜੋਂ  ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ

ਉਨ੍ਹਾਂ ਰਹਿੰਦੇ ਕੋਵਿਡ-19 ਬਿਮਾਰੀ ਨਾਲ ਜਾਨਾਂ ਗਵਾ ਚੁੱਕੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਪੂਰੀ ਤਰ੍ਹਾਂ ਮੁਕੰਮਲ ਦਸਤਾਵੇਜ਼ ਜਲਦ ਤੋਂ ਜਲਦੀ ਜਮ੍ਹਾਂ ਕਰਵਾਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਐਕਸ ਗ੍ਰੇਸ਼ੀਆ ਵਜੋਂ ਮੁਆਵਜ਼ਾ ਦਿੱਤਾ ਜਾ ਸਕੇ। ਇਸ ਮੌਕੇ ਐੱਪੀਡੀਮਾਲੋਜਿਸਟ ਡਾ.ਮੁਨੀਰ ਮੁਹੰਮਦ ਨੇ ਦੱਸਿਆ ਕਿ ਬਿਨੈਕਾਰ  ਵੱਲੋਂ ਦਰਖਾਸਤ ਦੇ ਨਾਲ ਮ੍ਰਿਤਕ ਵਿਅਕਤੀ ਦੇ ਪਛਾਣ ਕਾਰਡ ਦੀ ਤਸਦੀਕਸ਼ੁਦਾ ਕਾਪੀ, ਕਲੇਮ ਕਰਤਾ ਦਾ ਪਛਾਣ ਪੱਤਰ ਦੀ ਕਾਪੀ,ਕਲੇਮ ਕਰਨ ਵਾਲੇ ਅਤੇ ਮ੍ਰਿਤਕ ਵਿਕਅਤੀ ਦੇ ਰਿਸਤੇ ਸਬੰਧੀ ਪਛਾਣ ਪੱਤਰ ਦੀ ਕਾਪੀ, ਕੋਵਿਡ-19 ਦੇ ਟੈਸਟ ਦੀ ਪਾਜੀਟਿਵ ਰਿਪੋਰਟ ਦੀ ਕਾਪੀ, ਹਸਤਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਨ ਦਾ ਸੰਖੇਪ ਸਾਰ,ਜੇਕਰ ਮੌਤ ਹਸਪਤਾਲ ਵਿਚ ਹੋਈ ਹੋਵੇ ਤਾਂ ਮੌਤ ਦਾ ਕਾਰਨ ਦਰਸਾਉਂਦਾ ਮੈਡੀਕਲ ਸਰਟੀਫਿਕੇਟ, ਮ੍ਰਿਤਕ ਵਿਅਕਤੀ ਦਾ ਮੌਤ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਕੀਤਾ ਹੋਇਆ ਬੈਂਕ ਚੈੱਕ, ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ  ਇਤਰਾਜ਼ਹੀਣਤਾ ਸਰਟੀਫਿਕੇਟ ਦੇਣਾ ਲਾਜ਼ਮੀ ਹੈ। 

ਇਹ ਵੀ ਪੜ੍ਹੋ : ਬਠਿੰਡਾ ਵਿਖੇ ਹਨੂਮਾਨ ਚਾਲੀਸਾ ਦੀ ਬੇਅਦਬੀ, ਪਾਠ ਅਗਨ ਭੇਟ ਕਰ ਕਿਲੇ ਦੇ ਕੋਲ ਸੁੱਟੇ ਪੰਨੇ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News