ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਵਧਿਆ ਕਹਿਰ, 80 ਨਵੇਂ ਮਾਮਲੇ ਆਏ ਸਾਹਮਣੇ

Thursday, Apr 01, 2021 - 05:54 PM (IST)

ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਵਧਿਆ ਕਹਿਰ, 80 ਨਵੇਂ ਮਾਮਲੇ ਆਏ ਸਾਹਮਣੇ

ਸੰਗਰੂਰ (ਬੇਦੀ/ਰਿਖੀ) : ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਕਰਕੇ ਲਗਾਤਾਰ ਮੌਤਾਂ ਹੋ ਰਹੀਆਂ ਹਨ ਅਤੇ ਇਸ ਮਾਮਲੇ ਵਿੱਚ ਫਿਲਹਾਲ ਸੁੱਖ ਦਾ ਸਾਹ ਆਉਂਦਾ ਨਜ਼ਰ ਨਹੀਂ ਆ ਰਿਹਾ। ਅੱਜ ਜ਼ਿਲ੍ਹੇ ’ਚ ਫ਼ਿਰ ਦੋ ਹੋਰ ਮੌਤਾਂ ਹੋਣ ਦੀ ਦੁਖਦਾਈ ਖਬਰ ਹੈ। ਉੱਥੇ ਹੀ ਲੋਕਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਦਾ ਸਿਲਸਿਲਾ ਵੀ ਉਸੇ ਤਰ੍ਹਾਂ ਜਾਰੀ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸੰਗਰੂਰ ’ਚ ਅੱਜ ਫਿਰ 80 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਅਤੇ ਸਿਹਤ ਬਲਾਕ ਮਾਲੇਰਕੋਟਲਾ ਦੇ  ਇੱਕ 66 ਸਾਲਾ ਅਤੇ ਬਲਾਕ ਧੂਰੀ ਦੇ 80 ਸਾਲਾ ਵਿਅਕਤੀ ਦੀ ਕੋਰੋਨਾ ਕਰਕੇ ਮੌਤ ਹੋ ਗਈ ਹੈ ।

ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ’ਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ ਸਿਹਤ ਬਲਾਕ ਸੰਗਰੂਰ ’ਚ 30, ਧੂਰੀ ’ਚ 11, ਸਿਹਤ ਬਲਾਕ ਲੌਂਗੋਵਾਲ 'ਚ 6 ਕੇਸ, ਸੁਨਾਮ ਵਿੱਚ 8, ਮੂਣਕ ਵਿੱਚ 5, ਅਮਰਗੜ੍ਹ ਵਿੱਚ 7, ਭਵਾਨੀਗੜ੍ਹ  3,  ਮਾਲੇਰਕੋਟਲਾ ਵਿੱਚ 4 , ਕੌਹਰੀਆਂ ਵਿੱਚ 4, ਸ਼ੇਰਪੁਰ ਵਿੱਚ 5 ਅਤੇ ਫਤਿਹਗੜ੍ਹ ਪੰਜਗਰਾਈਆਂ ਵਿੱਚ 2 ਵਿਅਕਤੀ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ’ਚ ਹੁਣ ਤੱਕ ਕੁੱਲ 5589 ਕੇਸ ਹਨ, ਜਿਨ੍ਹਾਂ ’ਚੋਂ ਕੁੱਲ 4957 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹੋਏ ਹਨ। ਜ਼ਿਲ੍ਹੇ ’ਚ ਅਜੇ ਵੀ ਕੁੱਲ 396 ਕੇਸ ਐਕਟਿਵ ਚੱਲ ਰਹੇ ਹਨ ਅਤੇ ਅੱਜ 52 ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਗਏ, ਜਦਕਿ 236 ਲੋਕ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ।

ਸੰਗਰੂਰ ਕੋਰੋਨਾ ਅਪਡੇਟ
ਕੁੱਲ ਕੇਸ -5589
ਪਾਜ਼ੇਟਿਵ ਕੇਸ-396
ਠੀਕ ਹੋਏ-4957
ਮੌਤਾਂ-236


author

Anuradha

Content Editor

Related News