ਹਨੂੰਮਾਨਗੜ੍ਹ ਤੋਂ ਕੋਰੋਨਾ ਪਾਜ਼ੇਟਿਵ ਦੇ ਸੰਪਰਕ ''ਚ ਆਏ 47 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ: ਸਿਵਲ ਸਰਜਨ

Saturday, Apr 25, 2020 - 05:39 PM (IST)

ਹਨੂੰਮਾਨਗੜ੍ਹ ਤੋਂ ਕੋਰੋਨਾ ਪਾਜ਼ੇਟਿਵ ਦੇ ਸੰਪਰਕ ''ਚ ਆਏ 47 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ: ਸਿਵਲ ਸਰਜਨ

ਜਲਾਲਾਬਾਦ (ਸੇਤੀਆ,ਟੀਨੂੰ): ਬੀਤੇ ਦਿਨੀਂ ਹਨੂੰਮਾਨਗੜ੍ਹ ਨਾਲ ਸਬੰਧਤ ਪਤੀ-ਪਤਨੀ ਦੀ ਕੋਰੋਨਾ ਪਾਜ਼ੇਟਿਵ ਰਿਪੋਰਟ ਆਉਣ ਤੋਂ ਬਾਅਦ ਉਕਤ ਮਰੀਜ਼ ਤੇ ਸੰਪਰਕ 'ਚ ਆਏ ਸ਼ੇਰਗੜ੍ਹ,ਬਹਾਵਵਾਲਾ,ਭੰਗਾਲਾ,ਕੱਲਰਖੇੜਾ ਆਦਿ ਪਿੰਡਾਂ 'ਚ ਲੋਕਾਂ ਦੇ ਕੋਰੋਨਾ ਵਾਇਰਸ ਜਾਂਚ ਲਈ ਲਏ ਗਏ ਸੈਂਪਲ ਨੈਗਟਿਵ ਪਾਏ ਗਏ ਹਨ। ਇਸ ਸਬੰਧੀ ਜਾਣਕਾਰੀ ਸਿਵਲ ਸਰਜਨ ਫਾਜ਼ਿਲਕਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਜੋ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਪਤੀ ਪਤਨੀ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਆਏ ਉਕਤ ਪਿੰਡਾਂ ਦੇ ਕੁੱਲ 47 ਲੋਕਾਂ ਦੇ ਸੈਂਪਲ ਜਾਂਚ ਲਈ ਪਟਿਆਲਾ ਭੇਜੇ ਗਏ ਸਨ ਜਿਨ੍ਹਾਂ ਦੀ ਸ਼ਨੀਵਾਰ ਬਾਅਦ ਦੁਪਿਹਰ ਰਿਪੋਰਟ ਨੈਗਟਿਵ ਆਈ ਹੈ।ਸਿਵਲ ਸਰਜਨ ਨੇ ਕਿਹਾ ਕਿ ਹਾਲਾਤਾਂ ਨੂੰ ਦੇਖਦਿਆਂ ਨੂੰ ਲੋਕਾਂ ਨੂੰ ਕਰਫਿਊ ਦੇ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਬਿਨਾਂ ਮਤਲਬ ਤੋਂ ਲੋਕ ਘਰਾਂ ਤੋਂ ਬਾਹਰ ਨਾ ਨਿਕਲਣ। ਉਨ੍ਹਾਂ ਕਿਹਾ ਕਿ ਇਸ ਸਮੇਂ ਸੋਸ਼ਲ ਡਿਸਟੈਂਸ ਦਾ ਪਾਲਣ ਕਰਕੇ ਅਸੀਂ ਕੋਰੋਨਾ ਖਿਲਾਫ ਲੜਾਈ ਜਿੱਤ ਸਕਦੇ ਹਨ।


author

Shyna

Content Editor

Related News