ਜੈਤੋ ’ਚ ਮਹਿਲਾ ਅਧਿਆਪਕ ਕੋਰੋਨਾ ਪਾਜ਼ੇਟਿਵ, ਲੋਕਾਂ ’ਚ ਸਹਿਮ ਦਾ ਮਾਹੌਲ

2/26/2021 10:23:55 AM

ਜੈਤੋ (ਵਿਪਨ ਗੋਇਲ): ਕੋਰੋਨਾ ਆਪਣੇ ਪੈਰ ਤੇਜ਼ੀ ਨਾਲ ਪਸਾਰਦਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਜੈਤੋਂ ਦੇ ਸੈਮੀ ਗੋਰਮਿੰਟ ਸਕੂਲ ਦੀ ਇਕ ਅਧਿਅਆਪਕ ਦੇ ਕੋਰੋਨਾ ਪਾਜ਼ੇਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਆਪਕ ਦੇ ਪਾਜ਼ੇਟਿਵ ਆਉਣ ਨਾਲ ਲੋਕਾਂ ’ਚ  ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਜਦੋਂ ਇਸ ਬਾਰੇ ਸਕੂਲ ਪ੍ਰਿੰਸੀਪਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ  ਇਹ ਮਹਿਲਾ ਅਧਿਆਪਕ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੀ ਸੀ ਜਿਨ੍ਹਾਂ ਦਾ ਕੋਰੋਨਾ ਟੈਸਟ ਕਰਾਉਣ ਤੋਂ ਪਾਜ਼ੇਟਿਵ ਪਾਇਆ ਗਿਆ, ਜਿਨ੍ਹਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਜਿਸ ਦੇ ਚੱਲਦਿਆਂ ਸਕੂਲ 72 ਘੰਟਿਆਂ ਲਈ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।ਗਨੀਮਤ ਰਹੀ ਕਿ ਬਾਕੀ ਸਕੂਲ ਅਧਿਆਪਕਾਂ ਦਾ ਸੈਂਪਲਿੰਗ ਟੈਸਟ ਕੀਤਾ ਗਿਆ ਜੋ ਨੈਗਟਿਵ ਪਾਇਆ ਗਿਆ ਹੈ।   


Shyna

Content Editor Shyna