ਕੋਰੋਨਾ ਪਾਜ਼ੇਟਿਵ ਔਰਤ ਦੇ ਪਰਿਵਾਰ ਦੀ ਰਿਪੋਰਟ ਆਈ ਨੈਗੇਟਿਵ

05/24/2020 9:16:15 PM

ਖੰਨਾ, (ਸੁਖਵਿੰਦਰ ਕੌਰ)— ਪਿੰਡ ਗੋਹ ਦੀ ਔਰਤ ਹਰਬੰਸ ਕੌਰ ਪਤਨੀ ਗੁਰਦੀਪ ਸਿੰਘ ਜੋ ਕਿ ਕੋਰੋਨਾ ਤੋਂ ਪੀੜਤ ਹੈ ਤੇ ਉਹ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ 'ਚ ਜ਼ੇਰੇ ਇਲਾਜ਼ ਹਨ। ਪਿੰਡ ਗੋਹ ਵਿਖੇ ਉਨ੍ਹਾਂ ਦਾ ਸਾਰਾ ਪਰਿਵਾਰ ਸਿਹਤ ਵਿਭਾਗ ਵਲੋਂ 20 ਮਈ ਨੂੰ ਕੁਆਰੰਟਾਈਨ ਕੀਤਾ ਗਿਆ ਸੀ ਤੇ ਵਿਭਾਗ ਵਲੋਂ ਉਕਤ ਔਰਤ ਦੇ 6 ਪਰਿਵਾਰਕ ਮੈਂਬਰਾਂ ਦੇ 21 ਮਈ ਨੂੰ ਸੈਂਪਲ ਲੈ ਕੇ ਕੋਰੋਨਾ ਟੈਸਟ ਲਈ ਭੇਜੇ ਗਏ ਸਨ, ਜਿਸ ਕਾਰਣ ਇਲਾਕੇ 'ਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਸੀ। ਐਤਵਾਰ ਵਿਭਾਗ ਵਲੋਂ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਐਤਵਾਰ ਦੇਰ ਸ਼ਾਮ ਕਮਿਊਨਿਟੀ ਹੈੱਲਥ ਸੈਂਟਰ ਮਾਨੂੰਪੁਰ ਦੇ ਐੱਸ. ਐੱਮ. ਓ. ਡਾ. ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਪਰਿਵਾਰ ਦੇ ਸਾਰੇ ਹੀ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਸਰਕਾਰ ਦੀਆਂ ਹਿਦਾਇਤਾਂ ਦਾ ਪਾਲਣ ਕਰਦਾ ਹੋਇਆ ਕੁਆਰੰਟਾਈਨ ਕੀਤਾ ਗਿਆ ਹੈ ਅਤੇ ਨਿਯਮਾਂ ਅਨੁਸਾਰ 2 ਹਫਤਿਆਂ ਤਕ ਇਕਾਂਤਵਾਸ ਹੀ ਰਹੇਗਾ।

KamalJeet Singh

This news is Content Editor KamalJeet Singh