ਫਿਰੋਜ਼ਪੁਰ ''ਚ ਕੋਰੋਨਾ ਦਾ ਕਹਿਰ ਜਾਰੀ, ਵੱਡੀ ਗਿਣਤੀ ''ਚ ਮਾਮਲੇ ਆਏ ਸਾਹਮਣੇ

10/08/2020 5:40:57 PM

ਫਿਰੋਜ਼ਪੁਰ(ਕੁਮਾਰ)- ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਦੇ 49 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹਾ ਫਿਰੋਜ਼ਪੁਰ 'ਚ ਹੁਣ ਤੱਕ ਕੋਰੋਨਾ ਨਾਲ 109 ਮੌਤਾਂ ਹੋ ਚੁੱਕੀਆਂ ਹਨ ਜਦ ਕਿ ਅੱਜ 49 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹਾ ਫਿਰੋਜ਼ਪੁਰ 'ਚ ਹੁਣ ਤੱਕ 3954 ਕੋਰੋਨਾ ਨਾਲ ਪੀੜਤ ਮਰੀਜ਼ ਪਾਏ ਗਏ ਸਨ ਜਿਨ੍ਹਾਂ 'ਚੋਂ 3506 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 338 ਕੋਰੋਨਾ ਨਾਲ ਪੀੜਤ ਲੋਕਾਂ ਦੀ ਇਲਾਜ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਸਰਕਾਰੀ ਵੱਲੋਂ ਜਾਰੀ ਗਾਈਡਲਾਇੰਸ ਦੀ ਪਾਲਨਾ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਲੋਕ ਸੋਸ਼ਲ ਦੂਰੀ ਦਾ ਪੂਰਾ ਧਿਆਨ ਰੱਖਣ ਅਤੇ ਬਹੁਤ ਜ਼ਿਆਦਾ ਲੋੜ ਪੈਣ 'ਤੇ ਘਰਾਂ 'ਚੋਂ ਬਾਹਰ ਨਿਕਲਣ ਅਤੇ ਜਦੋਂ ਨਿਕਲਣ ਤਾਂ ਮੂੰਹ 'ਤੇ ਮਾਸਕ ਜ਼ਰੂਰ ਪਾਉਣ ਅਤੇ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਆਪਣੇ ਹੱਥਾਂ ਨੂੰ ਸਾਬਤ ਨਾਲ ਧੋਦੇਂ ਰਹੋ।


Aarti dhillon

Content Editor

Related News