ਬਾਲ ਵਿਕਾਸ ਵਿਭਾਗ ਦੇ ਕਰਮਚਾਰੀਆਂ ਸਮੇਤ 92 ਲੋਕਾਂ ਦੇ ਲਏ ਕੋਰੋਨਾ ਸੈਂਪਲ

10/09/2020 4:39:30 PM

ਬੋਹਾ(ਬਾਂਸਲ)-ਕੋਰੋਨਾ ਮਹਾਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਅਤੇ ਜ਼ਿਲ੍ਹੇ ਅੰਦਰ ਲਗਾਤਾਰ ਆ ਰਹੇ ਕੋਰੋਨਾ ਪਾਜ਼ੇਟਿਵ ਕੇਸਾਂ ਦੇ ਮੱਦੇਨਜਰ ਸਿਹਤ ਵਿਭਾਗ ਅਤੇ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ ਤਾਂ ਜੋ ਕੋਰੋਨਾ ਕੇਸਾਂ ਦੀ ਕੜੀ ਨੂੰ ਤੋੜਿਆ ਜਾ ਸਕੇ। ਇਸੇ ਤਹਿਤ ਅੱਜ ਇੱਥੇ ਜ਼ਿਲ੍ਹਾ ਪੇਸ਼ੈਟ ਟਰੈਕਿੰਗ ਅਫਸਰ ਕਮ ਐੱਸ. ਡੀ. ਐੱਮ. ਸਾਗਰ ਸੇਤੀਆਂ ਦੀ ਦੇਖ ਰੇਖ ਹੇਠ ਕੱਰੋਨਾ ਸੈਪਲੰਿਗ ਟੀਮ ਵੱਲੋਂ ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਦੇ ਕਰਮਚਾਰੀਆਂ ਸਮੇਤ ਹੋਰਨਾ 92 ਲੋਕਾਂ ਦੇ ਕੋਰੋਨਾ ਟੈਸਟ ਲਏ ਗਏ। ਸੈਪਲਿੰਗ ਟੀਮ ਦੇ ਇੰਚਾਰਜ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਪੂਰੀ ਮੁਸਤੈਦੀ ਨਾਲ ਜ਼ਿਲ੍ਹੇ ਨੂੰ ਕੱਰੋਨਾ ਮੁਕਤ ਕਰਨ ਲਈ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਆਪਣਾ ਫਰਜ਼ ਨਿਭਾਇਆ ਜਾ ਰਿਹਾ ਹੈ। ਇਸ ਮੌਕੇ ਵਰਿੰਦਰ ਸਿੰਘ ਫਾਰਮੇਸੀ ਅਫਸਰ, ਬੀਰਜੀਤ ਕੌਰ, ਭੁਪਿੰਦਰ ਕੁਮਾਰ ਹੈਲਥ ਸੁਪਰਵਾਇਜਰ, ਹਰਮਨਦੀਪ ਕੋਰ, ਗੁਰਵਿੰਦਰ ਕੌਰ, ਅਮਰੀਕ ਸਿੰਘ, ਮੋਨੀਕਾ ਮਿੱਤਲ, ਜ਼ਸਵੰਤ ਸਿੰਘ ਆਦਿ ਹਾਜ਼ਰ ਸਨ।

Aarti dhillon

This news is Content Editor Aarti dhillon