ਪੰਜਾਬ ਪੁਲਸ ਦੇ ਮੁਲਾਜ਼ਮਾਂ ਨੇ ਲਗਵਾਈ  ਕੋਰੋਨਾ ਵੈਕਸੀਨ

04/03/2021 6:34:48 PM

ਫਿਰੋਜ਼ਪੁਰ (ਹਰਚਰਨ, ਬਿੱਟੂ) : ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ’ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਵੈਕਸੀਨ ਲਗਾਉਣ ਦਾ ਕੰਮ ਜਾਰੀ ਹੈ। ਖ਼ਾਸ ਕਰਕੇ ਪੰਜਾਬ ਸਰਕਾਰ ਦੇ ਮੁਲਾਜ਼ਮ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵੈਕਸੀਨ ਲਗਵਾ ਰਹੇ ਹਨ। ਇਸ ਅਧੀਨ ਪੰਜਾਬ ਪੁਲਸ ਦੇ ਮੁਲਾਜ਼ਮ ਕੋਰੋਨਾ ਵੈਕਸੀਨ ਲਗਵਾ ਰਹੇ ਹਨ । ਪੰਜਾਬ ਪੁਲਸ ਦੇ ਮੁਲਾਜ਼ਮ ਗੁਰਮੀਤ ਸਿੰਘ ਗਿੱਲ ਝੋਕ ਹਰੀ ਹਰ ਨੇ ਪੁਲਸ ਲਾਈਨ ਵਿਚ ਦੂਸਰੀ ਵਾਰ ਵੈਕਸੀਨ ਲਗਵਾਈ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਵੈਕਸੀਨ ਲਗਾਉਣ ਨਾਲ ਸਹਿਤ ਨੂੰ ਕੋਈ ਫ਼ਰਕ ਨਹੀ ਪੈਂਦਾ ਸਗੋਂ ਸਾਰਿਆਂ ਨੂੰ ਇਹ ਵੈਕਸੀਨ ਲਗਵਾਉਣੀ ਚਾਹੀਦੀ ਹੈ ਤਾਂ ਜੋ ਇਹ ਕੋਰੋਨਾ ਤੋਂ ਮੁਕਤੀ ਪਾਈ ਜਾ ਸਕੇ। ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਨਾਲ ਜ਼ਿਲੇ੍ਹ ਵਿਚ ਇਕ ਹੋਰ ਔਰਤ ਦੀ ਮੌਤ ਹੋ ਗਈ ਹੈ। ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀ ਗਈ ਜ਼ਿਲੇ੍ਹ ਦੀ ਕੋਰੋਨਾ ਟੈਸਟ ਰਿਪੋਰਟ ਅਨੁਸਾਰ ਬਲਾਕ ਫਿਰੋਜ਼ਸ਼ਾਹ ’ਚ ਰਹਿਣ ਵਾਲੀ 61 ਸਾਲ ਦੀ ਔਰਤ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ :  ਕੋਵਿਡ ਦੇ ਮੱਦੇਨਜ਼ਰ ਮੰਡੀ ਬੋਰਡ ਨੇ ਕਣਕ ਦੀ ਖ਼ਰੀਦ ਲਈ ਅਨਾਜ ਮੰਡੀਆਂ ’ਚ ਕੀਤੇ ਢੁਕਵੇਂ ਪ੍ਰਬੰਧ

ਇਸ ਤੋਂ ਇਲਾਵਾ 50 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ ਪੁਰਾਣੇ 40 ਰੋਗੀ ਠੀਕ ਵੀ ਹੋਏ ਹਨ। ਵਿਭਾਗ ਅਧਿਕਾਰੀਆਂ ਅਨੁਸਾਰ ਜ਼ਿਲੇ੍ਹ ’ਚ ਹੁਣ ਤੱਕ ਕੁੱਲ 5344 ਪਾਜ਼ੇਟਿਵ ਕੇਸ ਮਿਲ ਚੁੱਕੇ ਹਨ। ਇਨ੍ਹਾਂ ’ਚੋਂ 4852 ਲੋਕ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ, ਜਦਕਿ ਅੱਜ ਹੋਈ ਇਕ ਮੌਤ ਸਮੇਤ ਕੁੱਲ 167 ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ। ਐਕਟਿਵ ਰੋਗੀਆਂ ਦੀ ਗਿਣਤੀ 325 ਹੈ।

ਇਹ ਵੀ ਪੜ੍ਹੋ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 38 ਸਾਲਾ ਜਨਾਨੀ ਨਾਲ ਕੀਤਾ ਜਬਰ-ਜ਼ਨਾਹ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Anuradha

Content Editor

Related News