ਕੋਰੋਨਾ ਵਾਇਰਸ ਤੋਂ ਬਚਣ ਲਈ ਹੁਸੈਨਸ਼ਾਹ ਵਾਲਾ ''ਚ ਪਿੰਡ ਦੀ ਪੰਚਾਇਤ ਨੇ ਕੀਤੀ ਨਾਕਾਬੰਦੀ

04/03/2020 7:49:41 PM

ਮਮਦੋਟ,(ਜਸਵੰਤ/ਸ਼ਰਮਾ) : ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿੰਡ ਹੁਸੈਨਸ਼ਾਹ ਵਾਲਾ ਦੀ ਪੰਚਾਇਤ ਵੱਲੋਂ ਅੱਜ ਪਿੰਡ 'ਚ ਨਾਕਾਬੰਦੀ ਕਰ ਦਿੱਤੀ ਗਈ ਅਤੇ ਪਿੰਡ ਦੇ ਦੋਹੀਂ ਪਾਸੀਂ ਸੜਕਾਂ ਨੂੰ ਸੀਲ ਕਰਕੇ ਬਾਹਰੋਂ ਆਉਣ ਜਾਣ ਵਾਲੇ ਹਰੇਕ ਵਿਅਕਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਬਿਨਾਂ ਕਿਸੇ ਕੰਮ ਤੋਂ ਕਿਸੇ ਵੀ ਵਿਅਕਤੀ ਨੂੰ ਪਿੰਡ 'ਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੀ ਸਰਪੰਚ ਹਰਭਜਨ ਕੌਰ ਥਿੰਦ ਨੇ ਦੱਸਿਆ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 14 ਅਪਰੈਲ ਤੱਕ ਭਾਰਤ ਲਾਕਡਾਊਨ ਸਬੰਧੀ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੱਜ ਪਿੰਡ 'ਚ ਬਾਹਰੀ ਲੋਕਾਂ ਦੇ ਆਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਤਾਂ ਕਿ ਪਿੰਡ ਵਾਸੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਸ ਪ੍ਰਸ਼ਾਸਨ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਕਰ ਰਿਹਾ ਹੈ ਅਤੇ ਮਮਦੋਟ ਥਾਣੇ ਤੋਂ ਏ. ਐੱਸ. ਆਈ. ਸੰਦੀਪ ਸਿੰਘ ਅਤੇ ਸਬ ਇੰਸਪੈਕਟਰ ਵਜ਼ੀਰ ਚੰਦ ਨੇ ਮੌਕੇ 'ਤੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਤੋਂ ਬਚਣ ਲਈ ਅਤੇ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਲਈ ਕਿਸੇ ਵੀ ਬਾਹਰੀ ਵਿਅਕਤੀ ਨੂੰ ਪਿੰਡ 'ਚ ਦਾਖ਼ਲ ਨਾ ਹੋਣ ਦਿੱਤਾ ਜਾਵੇ ਅਤੇ ਨਾ ਹੀ ਆਪ ਬਿਨਾਂ ਕਿਸੇ ਕੰਮ ਤੋਂ ਪਿੰਡ ਤੋਂ ਬਾਹਰ ਜਾਇਆ ਜਾਵੇ।


Deepak Kumar

Content Editor

Related News