ਡਿਪਟੀ ਕਮਿਸ਼ਨਰ ਵਲੋਂ ਕੋਰੋਨਾ ਵਾਇਰਸ ਵਿਰੁੱਧ ਡਟੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਹੱਲਾਸ਼ੇਰੀ

05/12/2020 4:25:02 PM

ਬਰਨਾਲਾ (ਵਿਵੇਕ ਸਿੰਧਵਾਨੀ): ਕੋਰੋਨਾ ਵਾਇਰਸ ਮਹਾਮਾਰੀ ਦੀ ਮੁਸ਼ਕਲ ਘੜੀ 'ਚ ਦਿਨ-ਰਾਤ ਸੇਵਾਵਾਂ ਨਿਭਾਅ ਰਹੇ ਸਿਹਤ ਵਿਭਾਗ ਦੇ ਸਟਾਫ ਨੂੰ ਹੱਲਾਸ਼ੇਰੀ ਦੇਣ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ ਸਿਵਲ ਹਸਪਤਾਲ ਪੁੱਜੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਨਰਸਾਂ ਨੂੰ ਕੌਮਾਂਤਰੀ ਨਰਸ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ, ਐਸ.ਐਮ.ਓ. ਡਾ. ਤਪਿੰਦਰਜੋਤ ਕੌਸ਼ਲ, ਮੈਡੀਲਕ ਸਟਾਫ, ਪੈਰਾ ਮੈਡੀਕਲ ਸਟਾਫ ਤੇ ਮਾਸ ਮੀਡੀਆ ਵਿੰਗ ਸਟਾਫ ਹਾਜ਼ਰ ਸੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ ਨੇ ਆਖਿਆ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਣ ਵਿਚ ਜੁਟਿਆ ਹੋਇਆ ਹੈ ਅਤੇ ਇਸ ਵਿਭਾਗ ਦੇ ਮੂਹਰਲੀ ਕਤਾਰ ਦੇ ਯੋਧਿਆਂ ਦੀਆਂ ਸੇਵਾਵਾਂ ਦੇ ਬਦੌਲਤ ਹੀ ਜ਼ਿਲਾ ਬਰਨਾਲਾ ਵਿਚ ਕੋਰੋਨਾ ਵਾਇਰਸ ਕੰਟਰੋਲ ਹੇਠ ਹੈ।

ਇਸ ਮੌਕੇ ਉਨ੍ਹਾਂ ਜ਼ਿਲੇ ਦੇ ਆਈਸੋਲੇਸ਼ਨ ਵਾਰਡਾਂ 'ਚ ਕੋਰੋਨਾ ਮਰੀਜ਼ਾਂ ਲਈ ਸਹੂਲਤਾਂ ਅਤੇ ਉਨ੍ਹਾਂ ਦੀ ਸÎਥਿਤੀ ਬਾਰੇ ਚਰਚਾ ਕੀਤੀ, ਜਿਸ ਦੇ ਡਾਕਟਰ ਮਨਪ੍ਰੀਤ ਨੇ ਦੱਸਿਆ ਕਿ ਆਈਸੋਲੇਸ਼ਨ ਵਾਰਡ ਸੋਹਲ ਪੱਤੀ 'ਚ ਕੋਰੋਨਾ ਮਰੀਜ਼ ਚੜਦੀ ਕਲਾ 'ਚ ਹਨ ਅਤੇ ਉਨ੍ਹਾਂ ਨੂੰ ਮੈਡੀਕਲ ਸੇਵਾਵਾਂ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਮਿਆਰੀ ਮਨੋਰੰਜਨ, ਖੇਡਾਂ ਤੇ ਹੋਰ ਗਤੀਵਿਧੀਆਂ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਇਸ 'ਤੇ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਬਰਨਾਲਾ ਅਤੇ ਸਾਰੇ ਸਟਾਫ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਿਹਤ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਜੇਕਰ ਉਨ੍ਹਾਂ ਨੂੰ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਜ਼ਰੂਰ ਜ਼ਿਲਾ ਪ੍ਰਸ਼ਾਸਨ ਨੂੰ ਦੱਸਣ ਤਾਂ ਜੋ ਫੌਰੀ ਉਹ ਮੁਸ਼ਕਲ ਹੱਲ ਕੀਤੀ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਸਟਾਫ ਨਾਲ ਚਾਹ ਦਾ ਕੱਪ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਨਾਲ ਡਟੇ ਰਹਿਣ ਲਈ ਹੱਲਾਸ਼ੇਰੀ ਦਿੱਤੀ।


Shyna

Content Editor

Related News