ਵਿਧਾਇਕ ਲੋਹਗੜ੍ਹ ਨੇ ਆਈਸੋਲੇਸ਼ਨ ਸੈਂਟਰ ਜਲਾਲਾਬਾਦ ਦਾ ਕੀਤਾ ਦੌਰਾ

05/02/2020 3:39:14 PM

ਧਰਮਕੋਟ (ਸਤੀਸ਼): ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਨੂੰ ਧਰਮਕੋਟ ਹਲਕੇ ਦੇ ਪਿੰਡ ਜਲਾਲਾਬਾਦ ਵਿਖੇ ਸਥਿਤ ਐੱਸ.ਐੱਫ.ਸੀ. ਸਕੂਲ 'ਚ ਆਈਸੋਲੇਟ ਕੀਤਾ ਗਿਆ ਹੈ। ਉਨ੍ਹਾਂ ਦਾ ਹਾਲ ਜਾਣਨ ਲਈ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਅੱਜ ਆਈਸੋਲੇਸ਼ਨ ਸੈਂਟਰ 'ਚ ਪਹੁੰਚੇ। ਇਸ ਮੌਕੇ ਤੇ ਉਨ੍ਹਾਂ ਉੱਥੇ ਹਾਜ਼ਰ ਅਧਿਕਾਰੀਆਂ ਤੋਂ ਕੇਂਦਰ ਵਿੱਚ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਕੇਂਦਰ 'ਚ ਰਹਿ ਰਹੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਤੇ ਵਿਧਾਇਕ ਲੋਹਗੜ੍ਹ ਨੇ ਇਸ ਮਹਾਮਾਰੀ ਦੌਰਾਨ ਫਰੰਟ ਲਾਈਨ ਤੇ ਹੋ ਕੇ ਲੜਾਈ ਲੜ ਰਹੇ ਸਿਹਤ ਵਿਭਾਗ ਦੇ ਕਰਮਚਾਰੀ ਸਫ਼ਾਈ ਕਰਮਚਾਰੀਆਂ ਅਤੇ ਪੁਲਸ ਪ੍ਰਸ਼ਾਸਨ ਵਲੋਂ ਨਿਭਾਏ ਜਾ ਰਹੇ ਰੋਲ ਦੀ ਸ਼ਲਾਘਾ ਕੀਤੀ।

ਇਸ ਮੌਕੇ ਲੋਹਗੜ੍ਹ ਨੇ ਕਿਹਾ ਕਿ ਇਸ ਆਈਸੋਲੇਸ਼ਨ ਕੇਂਦਰ 'ਚ ਕੁੱਲ 242 ਵਿਅਕਤੀ ਜੋ ਕਿ ਦੂਜੇ ਸੂਬਿਆਂ 'ਚੋਂ ਆਏ ਸਨ ਉਨ੍ਹਾਂ ਦੇ 'ਚੋਂ 80ਦੇ ਕਰੀਬ ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਸੀ। ਉਨ੍ਹਾਂ ਨੂੰ ਵਾਪਸ ਉਨ੍ਹਾਂ ਦੇ ਘਰਾਂ 'ਚ ਏਕਾਂਤਵਾਸ ਕੀਤਾ ਗਿਆ ਹੈ ਜਦੋਂ ਕਿ ਇਸ ਸੈਂਟਰ ਵਿੱਚ ਰਹਿੰਦੇ 171 ਵਿਅਕਤੀਆਂ ਦੇ ਅੱਜ ਟੈਸਟ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਏ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਸਿਹਤ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਇਸ ਕੋਰੋਨਾ ਵਾਇਰਸ ਜਿਹੀ ਇਹ ਮਹਾਮਾਰੀ ਨੂੰ ਖਤਮ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਸਮੁੱਚਾ ਪ੍ਰਸ਼ਾਸਨ ਆਪਣੀਆਂ ਸੇਵਾਵਾਂ ਬੇਹਤਰੀਨ ਢੰਗ ਨਾਲ ਨਿਭਾ ਰਿਹਾ ਹੈ ਉੱਥੇ ਇਸ ਸੰਕਟ ਦੇ ਸਮੇਂ ਆਪਣੇ ਹਲਕਾ ਨਿਵਾਸੀਆਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਆਪਣੇ ਘਰਾਂ ਵਿੱਚ ਹੀ ਰਹਿਣ। ਇਸ ਸਮੇਂ ਉਨ੍ਹਾਂ ਨਾਲ ਮਨਦੀਪ ਸਿੰਘ ਮਾਨ ਤਹਿਸੀਲ ਦਾ ਧਰਮਕੋਟ ,ਗੁਰਦੀਪ ਸਿੰਘ ਨਾਇਬ ਤਹਿਸੀਲਦਾਰ ਧਰਮਕੋਟ, ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕਾਸਲ ਧਰਮਕੋਟ ,ਅਵਤਾਰ ਸਿੰਘ ਪੀਏ ,ਗੁਰਪਿੰਦਰ ਸਿੰਘ ਚਾਹਲ ਕਾਸਲਰ ,ਸੁਖਦੇਵ ਸਿੰਘ ਸ਼ੇਰਾ ਕਾਸਲਰ ,ਜਤਿੰਦਰ ਖੁੱਲਰ ਸਾਬਕਾ ਕਾਸਲਰ ਤੋਂ ਇਲਾਵਾ ਹੋਰ ਹਾਜ਼ਰ ਸਨ।


Shyna

Content Editor

Related News