ਮੋਗਾ ਪੁਲਸ ਦੀ ਸਖਤੀ, ਨਾਜਾਇਜ਼ ਖੁੱਲ੍ਹੀਆਂ ਦੁਕਾਨਾਂ ਕਰਵਾਈਆਂ ਬੰਦ

Tuesday, May 05, 2020 - 11:02 AM (IST)

ਮੋਗਾ ਪੁਲਸ ਦੀ ਸਖਤੀ, ਨਾਜਾਇਜ਼ ਖੁੱਲ੍ਹੀਆਂ ਦੁਕਾਨਾਂ ਕਰਵਾਈਆਂ ਬੰਦ

ਮੋਗਾ (ਗੋਪੀ ਰਾਊਕੇ/ਬਿੰਦਾ): ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਵਲੋਂ ਲਾਕਡਾਊਨ ਕੀਤਾ ਗਿਆ ਹੈ, ਤਾਂ ਜੋ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ।।ਇਸ ਦੇ ਚੱਲਦਿਆਂ ਸਰਕਾਰ ਦੇ ਆਦੇਸ਼ਾਂ 'ਤੇ ਜ਼ਿਲਾ ਪ੍ਰਸ਼ਾਸਨ ਵਲੋਂ ਲੜੀਵਾਰ ਵੱਖ-ਵੱਖ ਕੰਮਾਂ ਨਾਲ ਸਬੰਧਤ ਲੋਕਾਂ ਨੂੰ ਸਵੇਰੇ 7 ਤੋਂ 11 ਤੱਕ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ ਪਰ ਅੱਜ ਮੋਗਾ ਵਿਖੇ ਜ਼ਿਲਾ ਪ੍ਰਸ਼ਾਸਨ ਵਲੋਂ ਸਿਰਫ ਕੱਪੜੇ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਕੁੱਝ ਲੋਕਾਂ ਵਲੋਂ ਰੈਡੀਮੇਡ ਦੀਆਂ ਦੁਕਾਨਾਂ ਵੀ ਖੋਲ੍ਹੀਆਂ ਗਈਆਂ, ਪਰ ਮੋਗਾ ਡੀ.ਐੱਸ.ਪੀ.ਸਿਟੀ ਪਰਮਜੀਤ ਸਿੰਘ ਸੰਧੂ, ਐੱਸ.ਐੱਚ.ਓ. ਕਰਮਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਮੋਗਾ ਪੁਲਸ ਵਲੋਂ ਬੰਦ ਕਰਵਾਈਆਂ ਗਈਆਂ।ਡੀ.ਐੱਸ.ਪੀ. ਸਿਟੀ ਪਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਨਾਜਾਇਜ਼ ਦੁਕਾਨਾਂ ਖੋਲ੍ਹਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।


author

Shyna

Content Editor

Related News