ਕੋਰੋਨਾ ਦਾ ਕਹਿਰ : ਨਾਭਾ ਦੇ ਸਰਕਾਰੀ ਹਸਪਤਾਲ ’ਚ ਲੱਗੀ ਮਰੀਜ਼ਾਂ ਦੀ ਭੀੜ

03/18/2020 6:51:15 PM

ਨਾਭਾ (ਰਾਹੁਲ) - ਕੋਰੋਨਾ ਵਾਇਰਸ ਨਾਮਕ ਭਿਆਨਕ ਬੀਮਾਰੀ ਦਿਨੋ-ਦਿਨ ਦੇਸ਼ ਦੇ ਅੰਦਰ ਆਪਣੇ ਪੈਰ ਪਸਾਰ ਰਹੀ ਹੈ। ਕੋਰੋਨਾ ਦੀ ਰੋਕਥਾਮ ਦੇ ਲਈ ਪੰਜਾਬ ਸਰਕਾਰ ਵਲੋਂ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ, ਕਾਲਜ, ਯੂਨੀਵਰਸਿਟੀਆਂ, ਸ਼ਾਪਿੰਗ ਕੰਪਲੈਕਸ, ਜਿੰਮ, ਕਲੱਬ ਆਂਗਣਵਾੜੀ ਸੈਂਟਰ, ਥੇਟਰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਨੇ ਇਹ ਹੁਕਮ ਵੱਖ-ਵੱਖ ਥਾਵਾਂ ’ਤੇ ਭੀੜ ਇਕੱਠੀ ਨਾ ਹੋਣ ਦੇ ਕਾਰਨ ਦਿੱਤੇ ਹਨ। ਇਸ ਦੌਰਾਨ ਜੇਕਰ ਗੱਲ ਨਾਭਾ ਦੇ ਸਰਕਾਰੀ ਹਸਪਤਾਲ ਦੀ ਕੀਤੀ ਜਾਵੇ ਤਾਂ ਇੱਥੇ ਆਲਮ ਕੁਝ ਹੋਰ ਹੀ ਵੇਖਣ ਨੂੰ ਮਿਲ ਰਿਹਾ ਹੈ। ਨਾਭਾ ਦੇ ਸਰਕਾਰੀ ਹਸਪਤਾਲ ’ਚ ਇਲਾਜ ਕਰਵਾਉਣ ਆ ਰਹੇ ਮਰੀਜ਼ ਡਾਕਟਰ ਦੀ ਪਰਚੀ ਬਣਵਾਉਣ ਲਈ ਲੰਮੀਆਂ-ਲੰਮੀਆਂ ਕਤਾਰਾਂ ’ਚ ਲੱਗ ਕੇ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਹਸਪਤਾਲ ’ਚ ਪਰਚੀ ਬਣਵਾਉਣ ਲਈ ਸਿਰਫ 2 ਕਾਊਂਟਰ ਹੋਣ ਕਰਕੇ ਲੋਕਾਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ। 

ਇਸ ਮਾਮਲੇ ਦੇ ਸਬੰਧ ’ਚ ਜਦੋਂ ਨਾਭਾ ਦੇ ਸਰਕਾਰੀ ਹਸਪਤਾਲ ਦੀ ਐੱਸ.ਐੱਮ.ਓ. ਦਲਵੀਰ ਕੌਰ ਦਾ ਪੱਖ ਜਾਨਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕੁਝ ਵੀ ਕਹਿਣ ਤੋਂ ਸਾਫ ਇਨਕਾਰ ਕਰ ਦਿੱਤਾ। ਦੂਜੇ ਪਾਸੇ ਨਾਭਾ ਦੇ ਐੱਸ.ਡੀ.ਐੱਮ. ਸੂਬਾ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਹ ਮਾਮਲੇ ਅੱਜ ਹੀ ਉਨ੍ਹਾਂ ਦੇ ਧਿਆਨ ’ਚ ਆਇਆ ਹੈ। ਇਹ ਇਸ ਮਾਮਲੇ ਨੂੰ ਬਹੁਤ ਜਲਦ ਹੱਲ ਕਰ ਦੇਣਦੇ, ਜਿਸ ਨਾਲ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। 


rajwinder kaur

Content Editor

Related News