ਪਿੰਡ ਰੋਸ਼ਨਪੁਰ ਝੁੰਗੀਆਂ ''ਚ ਕੋਰੋਨਾ ਵਾਇਰਸ ਦਾ ਕੋਈ ਕੇਸ ਨਹੀਂ

04/04/2020 3:28:15 PM

ਪਟਿਆਲਾ (ਪਰਮੀਤ) : ਜ਼ਿਲ੍ਹੇ ਦੇ ਪਿੰਡ ਰੋਸ਼ਨਪੁਰ ਝੁੰਗੀਆਂ ਦੇ ਸਰਪੰਚ ਗੁਰਬਚਨ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਪਿੰਡ ਵਿਚ ਕੋਰੋਨਾ ਵਾਇਰਸ ਦਾ ਕੋਈ ਕੇਸ ਨਹੀਂ ਹੈ ਅਤੇ ਨਾ ਹੀ ਕੋਈ ਡਰਾਈਵਰ ਉਨ੍ਹਾਂ ਦੇ ਪਿੰਡ 'ਚ ਇਕਾਂਤਵਾਸ ਵਿਚ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਪਿੰਡ 'ਚ ਇਸ ਤਰ੍ਹਾਂ ਦੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਖੁਦ ਇਸਦੀ ਜਾਣਕਾਰੀ ਜ਼ਿਲ੍ਹਾ ਅਧਿਕਾਰੀਆਂ ਨੂੰ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਵਿਚ ਕੋਰੋਨਾ ਵਾਇਰਸ ਅਤੇ ਡਰਾਈਵਰ ਰੁਕਣ ਬਾਰੇ ਖਬਰਾਂ ਗਲਤ ਹਨ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ

ਇਥੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਇਹ ਬਿਆਨ ਦਿੱਤਾ ਸੀ ਕਿ ਪੰਜ ਡਰਾਈਵਰ ਪਿੰਡ 'ਚ ਇਕਾਂਤਵਾਸ ਵਿਚ ਰੱਖੇ ਗਏ ਹਨ। ਇਸੇ ਖਬਰ ਨੂੰ ਲੈ ਕੇ ਪਿੰਡ ਵਾਸੀਆਂ ਨੇ ਸਥਿਤੀ ਸਪੱਸ਼ਟ ਕੀਤੀ ਹੈ ਤੇ ਦੱਸਿਆ ਹੈ ਕਿ ਨਾ ਕੋਈ ਡਰਾਈਵਰ ਪਿੰਡ ਵਿਚ ਇਕਾਂਤਵਾਸ ਵਿਚ ਰੱਖੇ ਗਏ ਹਨ ਅਤੇ ਨਾ ਹੀ ਪਿੰਡ ਵਿਚ ਕੋਈ ਕੋਰੋਨਾਵਾਇਰਸ ਦਾ ਕੇਸ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੀ ਮੁਸ਼ਕਲ ਹੋਈ ਹੱਲ, ਲੋੜ ਪੈਣ 'ਤੇ ਕਰ ਸਕਦੈ ਹਨ ਇਨ੍ਹਾਂ ਨੰਬਰਾਂ 'ਤੇ ਫੋਨ


Shyna

Content Editor

Related News