ਪਟਿਆਲਾ ਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਕੀਤਾ ਨਾਭਾ ਹਸਪਤਾਲ ਦਾ ਦੌਰਾ

5/11/2020 5:01:20 PM

ਨਾਭਾ (ਖੁਰਾਣਾ):  ਕੋਰੋਨਾ ਵਾਇਰਸ ਦੀ ਮਹਾਮਾਰੀ ਨੇ ਜਿੱਥੇ ਪੂਰੇ ਵਿਸ਼ਵ 'ਚ ਪੈਰ ਪਸਾਰ ਲਏ ਹਨ, ਉੱਥੇ ਪੰਜਾਬ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ 'ਚ ਵੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ। ਨਾਭਾ ਦੇ ਸਰਕਾਰੀ ਹਸਪਤਾਲ ਵਿਚ ਦੌਰਾ ਕਰਨ ਪਹੁੰਚੇ ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕੋਰੋਨਾ ਵਾਇਰਸ ਬਾਰੇ ਪਟਿਆਲਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜ਼ਿਲੇ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਹੁਣ ਤੱਕ ਕਰੀਬ 1650 ਤੋਂ ਜ਼ਿਆਦਾ ਟੈਸਟ ਹੋਏ ਹਨ, ਜਿਨ੍ਹਾਂ 'ਚੋਂ 101 ਮਰੀਜ਼ ਪਾਜ਼ੇਟਿਵ ਪਾਏ ਗਏ ਹਨ, 17 ਮਰੀਜ਼ ਹੁਣ ਤੱਕ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। 81 ਮਰੀਜ਼ ਰਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਦੇ 'ਚ ਐਡਮਿਟ ਹਨ। ਅਜੇ ਤੱਕ ਕੋਈ ਵੀ ਮਰੀਜ਼ ਵੈਂਟੀਲੇਟਰ ਤੇ ਨਹੀਂ ਹੈਂ।

ਸਾਡੀਆਂ ਟੀਮਾਂ ਬਾਰਡਰ ਏਰੀਏ ਤੇ 24 ਘੰਟੇ ਸਕਰੀਨਿੰਗ ਕਰ ਰਹੀਆਂ ਹਨ। ਇਸ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਦੌਰਾਨ 2460 ਸਿਹਤ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਹੇ ਹਨ। ਬੀਤੇ ਦਿਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਸਥਿਤ ਕੋਰੋਨਾ ਵਾਇਰਸ ਆਈਸੋਲੇਸ਼ਨ ਵਾਰਡ ਦੇ 'ਚ ਮਰੀਜ਼ਾਂ ਤੇ ਡਾਕਟਰਾਂ ਦੀ ਹੰਗਾਮੇ ਦੀ ਵੀਡੀਓ ਵਾਇਰਲ ਦੇ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਕਿਹਾ ਕਿ ਜੋ ਹੰਗਾਮਾ ਹੋਇਆ ਹੈ ਬਹੁਤੇ ਦੁੱਖਦਾਈ ਘਟਨਾ ਹੈ ਅਸੀਂ ਮਰੀਜ਼ਾਂ ਨੂੰ ਸਮੇਂ ਸਿਰ ਡਾਈਟ ਦਿੱਤੀ ਜਾ ਰਹੀ ਹੈ ਅਤੇ ਨਾਲ ਹੀ ਉਨ੍ਹਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਅਸੀਂ ਆਪਣੇ ਵਲੋਂ ਪੂਰੀ ਕੋਸ਼ਿਸ਼ ਕਰ ਰਹੇ ਹਾਂ ਤੇ ਇਨ੍ਹਾਂ ਨੂੰ ਵੀ ਸਰਕਾਰ ਦੀਆਂ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਚੱਲਣਾ ਚਾਹੀਦਾ ਹੈ। ਅਸੀਂ 3 ਵਾਰੀ ਉੱਥੇ ਆਈਸੋਲੇਸ਼ਨ ਵਾਰਡ 'ਚ ਸਫਾਈ ਕਰਵਾਉਂਦੇ ਹਾਂ ਅਤੇ 2 ਵਾਰ ਉਸ ਨੂੰ ਸੈਨੀਟਾਈਜ਼ ਕਰਵਾਇਆ ਜਾਂਦਾ ਹੈ। ਡਾਕਟਰ ਆਈਸੋਲੇਸ਼ਨ ਵਾਰਡ ਦੇ 'ਚ 24 ਘੰਟੇ ਡਿਊਟੀ ਤੇ ਹਨ ਅਤੇ ਜੇਕਰ ਮਰੀਜ਼ਾਂ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਉੱਚ ਅਧਿਕਾਰੀਆਂ ਨਾਲ ਗੱਲ ਕਰ ਸਕਦੇ ਹਨ ਤੇ ਤੁਰੰਤ ਹੀ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ। ਨਾਭਾ ਦੀ 19 ਸਾਲਾ ਕੋਰੋਨਾ ਪਾਜ਼ੇਟਿਵ ਲੜਕੀ ਦੇ ਬਾਰੇ ਦੱਸਿਆ ਕਿ ਉਹ ਬਿਲਕੁੱਲ ਠੀਕ ਹੈ ਕੋਈ ਵੀ ਘਬਰਾਉਣ ਵਾਲੀ ਗੱਲ ਨਹੀਂ।


Shyna

Content Editor Shyna