ਪ੍ਰਸ਼ਾਸਨ ਨੇ ਕੋਰੋਨਾ ਤੋਂ ਬਚਾਅ ਬਾਰੇ ਜਾਗਰੂਕ ਕਰਨ ਲਈ ਚਲਾਈਆਂ 10 ਪ੍ਰਚਾਰ ਵੈਨਾਂ

06/15/2020 11:30:50 AM

ਮੋਗਾ (ਗੋਪੀ ਰਾਊਕੇ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਮਹਾਮਾਰੀ ਤੋਂ ਬਚਾਅ ਸਬੰਧੀ ਵੱਖ-ਵੱਖ ਸਾਵਧਾਨੀਆਂ ਵਰਤਣ ਅਤੇ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ‘ਮਿਸ਼ਨ ਫਤਿਹ ਮੁਹਿੰਮ’ ਦੀ ਜ਼ਮੀਨੀ ਪੱਧਰ ’ਤੇ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ (ਜ) ਅਨੀਤਾ ਦਰਸ਼ੀ ਅਤੇ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੀ ਸਰਪ੍ਰਸਤੀ ਹੇਠ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰ ਕੇ ਕੀਤੀ ਗਈ।
ਇਸ ਮੌਕੇ ਉਨ੍ਹਾਂ ਮਿਸ਼ਨ ਫਤਿਹ ਤਹਿਤ ਮੋਗਾ ਜ਼ਿਲ੍ਹੇ 'ਚ ਜਨ ਜਾਗਰੂਕਤਾ ਲਈ ਕੋਰੋਨਾ ਮਹਾਮਾਰੀ ਤੋਂ ਬਚਾਅ ਸਬੰਧੀ ਹਫਤਾ ਭਰ ਕੀਤੇ ਜਾਣ ਵਾਲੇ ਉਪਰਾਲਿਆਂ/ਮੁਹਿੰਮ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਜ਼ਿਲਾ ਮੋਗਾ ਵਿੱਚ ਮਿਸ਼ਨ ਫਤਿਹ ਤਹਿਤ ਜਾਗਰੂਕ ਕਰਨ ਲਈ 10 ਪ੍ਰਚਾਰ ਵੈਨਾਂ ਵੀ ਚਲਾਈਆਂ ਜਾ ਰਹੀਆਂ ਹਨ। ਮੋਗਾ ਨਗਰ ਨਿਗਮ ਵਿੱਚ ਪ੍ਰਚਾਰ ਕਰਨ ਵਾਲੀਆਂ 3 ਗੱਡੀਆਂ ਨੂੰ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
 


Babita

Content Editor

Related News